ਕੋਰੋਨਾ ਨੇ ਫੜੀ ਰਫ਼ਤਾਰ, ਦੇਸ਼ ''ਚ ਇਕ ਦਿਨ ''ਚ 12 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

Saturday, Apr 22, 2023 - 10:55 AM (IST)

ਕੋਰੋਨਾ ਨੇ ਫੜੀ ਰਫ਼ਤਾਰ, ਦੇਸ਼ ''ਚ ਇਕ ਦਿਨ ''ਚ 12 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 12,193 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 67,556 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਦੇ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਸੰਕਰਮਣ ਨਾਲ 42 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,31,300 ਹੋ ਗਈ। ਇਨ੍ਹਾਂ ਮ੍ਰਿਤਕਾਂ 'ਚ ਕੇਰਲ ਵਲੋਂ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਨ ਤੋਂ ਬਾਅਦ ਜੋੜੇ ਗਏ 10 ਹੋਰ ਮਾਮਲੇ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਮੱਧ ਪ੍ਰਦੇਸ਼ : ਮੁਕਾਬਲੇ 'ਚ 2 ਇਨਾਮੀ ਮਹਿਲਾ ਨਕਸਲੀ ਢੇਰ

ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 4,48,81,877 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.15 ਫੀਸਦੀ ਹੈ, ਜਦੋਂ ਕਿ ਕੋਰੋਨਾ ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.66 ਫੀਸਦੀ ਦਰਜ ਕੀਤੀ ਗਈ। ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,42,83,021 ਹੋ ਗਈ, ਜਦੋਂ ਕਿ ਮ੍ਰਿਤਕ ਦਰ 1.18 ਫੀਸਦੀ ਹੈ। ਮੰਤਰਾਲਾ ਅਨੁਸਾਰ, ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.66 ਕਰੋੜਾਂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News