ਦੇਸ਼ ''ਚ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕ ਦਿਨ ''ਚ 12,847 ਨਵੇਂ ਮਾਮਲੇ ਆਏ ਸਾਹਮਣੇ

Friday, Jun 17, 2022 - 11:25 AM (IST)

ਦੇਸ਼ ''ਚ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕ ਦਿਨ ''ਚ 12,847 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 12,847 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 4,32,70,577 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 4800 ਤੋਂ ਵੱਧ ਮਾਮਲਿਆਂ ਦਾ ਵਾਧਾ ਹੋਇਆ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 14 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਕੀ ਵੱਧ ਕੇ 5,24,817 ਹੋ ਗਈ। ਮੰਤਰਾਲਾ ਨੇ ਦੱਸਿਆ ਕਿ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 58,215 ਤੋਂ ਵੱਧ ਕੇ 63,063 ਹੋ ਗਈ, ਜੋ ਕੁੱਲ ਮਾਮਲਿਆਂ ਦਾ 0.15 ਫੀਸਦੀ ਹੈ। 

PunjabKesari

ਮਰੀਜ਼ਾਂ ਦੇ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.64 ਫੀਸਦੀ ਹੈ। ਮੌਤ ਦਰ 1.21 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 4,848 ਦਾ ਵਾਧਾ ਹੋਇਆ ਹੈ। ਸਿਹਤ ਮੰਤਰਾਲਾ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 2.47 ਫੀਸਦੀ, ਜਦੋਂ ਕਿ ਹਫ਼ਤਾਰਾ ਸੰਕਰਮਣ ਦਰ 2.41 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,26,82,697 ਲੋਕ ਸੰਕਰਮਣ ਤੋਂ ਟੀਕ ਹੋ ਚੁਕੇ ਹਨ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 195.84 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆ ਜਾ ਚੁੱਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News