ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਹੋਈ ਦਰਦਨਾਕ ਮੌਤ

10/26/2023 10:59:15 AM

ਚਿੱਕਬਾਲਾਪੁਰ (ਭਾਸ਼ਾ)- ਕਰਨਾਟਕ ਦੇ ਚਿੱਕਬਾਲਾਪੁਰ 'ਚ ਵੀਰਵਾਰ ਸਵੇਰੇ ਭਿਆਨਕ ਹਾਦਸਾ ਵਾਪਰ ਗਿਆ। ਇੱਥੇ ਇਕ ਐੱਸ.ਯੂ.ਵੀ. ਨੇ ਸੜਕ 'ਤੇ ਖੜ੍ਹੇ ਇਕ ਟੈਂਕਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਸਵਾਰ 12 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਚਿੱਕਬਾਲਾਪੁਰ ਸ਼ਹਿਰ ਦੇ ਜ਼ਿਲ੍ਹਾ ਹੈੱਡ ਕੁਆਰਟਰ ਦੇ ਬਾਹਰੀ ਇਲਾਕੇ 'ਚ ਹੋਇਆ।

ਇਹ ਵੀ ਪੜ੍ਹੋ : ਮਿਹਨਤ 'ਤੇ ਫਿਰ ਗਿਆ ਪਾਣੀ, 125 ਫੁੱਟ ਦਾ ਰਾਵਣ ਡਿੱਗਿਆ, 12 ਲੱਖ ਰੁਪਏ 'ਚ ਹੋਇਆ ਸੀ ਤਿਆਰ

ਸੂਤਰਾਂ ਨੇ ਦੱਸਿਆ ਕਿ ਐੱਸ.ਯੂ.ਵੀ. ਬਾਗੇਪੱਲੀ ਤੋਂ ਚਿੱਕਬਾਲਾਪੁਰ ਜਾ ਰਹੀ ਸੀ, ਉਦੋਂ ਡਰਾਈਵਰ ਨੇ ਸੜਕ 'ਤੇ ਖੜ੍ਹੇ ਇਕ ਟੈਂਕਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਚਾਰ ਔਰਤਾਂ ਸਮੇਤ 12 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਇਕ ਨਜ਼ਦੀਕੀ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

DIsha

This news is Content Editor DIsha