ਰਾਜਸਥਾਨ ’ਚ ਸ਼ਰਧਾਲੂਆਂ ਨਾਲ ਭਰੀ ਜੀਪ ਨੂੰ ਟਰੱਕ ਨੇ ਮਾਰੀ ਟੱਕਰ, 12 ਲੋਕਾਂ ਦੀ ਮੌਤ

Tuesday, Aug 31, 2021 - 10:45 AM (IST)

ਜੈਪੁਰ- ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ’ਚ ਸਥਿਤ ਸ਼੍ਰੀਬਾਲਾਜੀ ਕੋਲ ਅੱਜ ਯਾਨੀ ਮੰਗਲਵਾਰ ਸਵੇਰੇ ਭਿਆਨਕ ਹਾਦਸਾ ਵਾਪਰਿਆ। ਟਰੱਕ ਅਤੇ ਜੀਪ ਦਰਮਿਆਨ ਹੋਈ ਟੱਕਰ ’ਚ 12 ਲੋਕਾਂ ਦੀ ਮੌਤ ਹੋ ਗਈ ਅਤੇ 6 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਸ ਅਨੁਸਾਰ ਨੋਖਾ ਬਾਈਪਾਸ ’ਤੇ ਇਕ ਜੀਪ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਤੋਂ ਬਾਅਦ ਰਾਜਮਾਰਗ ’ਤੇ ਕਾਫ਼ੀ ਲੰਬਾ ਜਾਮ ਲੱਗ ਗਿਆ।

ਇਹ ਵੀ ਪੜ੍ਹੋ : ਕੋਰੋਨਾ ਦਾ ਇਹ ਰੂਪ ਹੋ ਸਕਦੈ ਬੇਹੱਦ ਖ਼ਤਰਨਾਕ, ਵੈਕਸੀਨ ਵੀ ਨਹੀਂ ਕਰੇਗੀ ਕੰਮ

ਸਾਰੇ ਮ੍ਰਿਤਕ ਅਤੇ ਜ਼ਖਮੀ ਮੱਧ ਪ੍ਰਦੇਸ਼ ਦੇ ਉਜੈਨ ਜ਼ਿਲ੍ਹੇ ਦੇ ਘਟੀਆ ਪੁਲਸ ਸਟੇਸ਼ਨ ਦੇ ਪਿੰਡ ਸੱਜਨ ਖੇੜਾ ਅਤੇ ਦੌਲਤਪੁਰ ਦੇ ਰਹਿਣਵਾਲੇ ਦੱਸੇ ਜਾ ਰਹੇ ਹਨ। ਇਹ ਸਾਰੇ ਰਾਮਦੇਵਰਾ ’ਚ ਦਰਸ਼ਨ ਕਰਨ ਤੋਂ ਬਾਅਦ ਦੇਸ਼ਨੋਕ ਕਰਨੀ ਮਾਤਾ ਦੇ ਦਰਸ਼ਨ ਕਰ ਕੇ ਮੱਧ ਪ੍ਰਦੇਸ਼ ਪਰਤ ਰਹੇ ਸਨ। ਇਸ ਵਿਚ ਨਾਗੌਰ ਵੱਲ ਜਾ ਰਹੇ ਟਰੱਕ ਨੇ ਜੀਪ ਨੂੰ ਟੱਕਰ ਮਾਰ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਦੁਖ ਜਤਾਉਂਦੇ ਹੋਏ ਕਿਹਾ ਕਿ ਰਾਜਸਥਾਨ ਦੇ ਨਾਗੌਰ ’ਚ ਹੋਇਆ ਸੜਕ ਹਾਦਸਾ ਬੇਹੱਦ ਦੁਖਦ ਹੈ। ਪੀ.ਐੱਮ. ਮੋਦੀ ਨੇ ਜਿਨ੍ਹਾਂ ਲੋਕਾਂ ਦੀ ਇਸ ਹਾਦਸੇ ’ਚ ਜਾਨ ਗਈ ਹੈ, ਉਨ੍ਹਾਂ ਸਾਰਿਆਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਮਨਜ਼ੂਰ ਕੀਤੀ ਹੈ।

ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਕਰਨਾਲ ’ਚ ਪੁਲਸ ਲਾਠੀਚਾਰਜ ਦੌਰਾਨ ਜ਼ਖਮੀ ਹੋਏ ਕਿਸਾਨ ਸੁਸ਼ੀਲ ਕਾਜਲ ਦੀ ਹੋਈ ਮੌਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News