12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ ਨੂੰ ਭੇਜੇ ਵਿਦਿਆਰਥੀ

Tuesday, Mar 24, 2026 - 02:33 PM (IST)

12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ ਨੂੰ ਭੇਜੇ ਵਿਦਿਆਰਥੀ

ਨੋਇਡਾ (ਉੱਤਰ ਪ੍ਰਦੇਸ਼) : ਨੋਇਡਾ ਦੇ ਘੱਟੋ-ਘੱਟ 12 ਪ੍ਰਾਈਵੇਟ ਸਕੂਲਾਂ ਨੂੰ ਮੰਗਲਵਾਰ ਸਵੇਰੇ ਬੰਬ ਨਾਲ ਉਡਾ ਦੇਣ ਵਾਲੇ ਧਮਕੀ ਭਰੇ ਈਮੇਲ ਮਿਲੇ ਹਨ, ਜਿਸ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚ ਭਾਜੜਾਂ ਪੈ ਗਈਆਂ। ਇਸ ਦੌਰਾਨ ਪੁਲਸ ਨੇ ਸਾਰੇ ਸਕੂਲ ਕੰਪਲੈਕਸ ਦੀ ਵਿਆਪਕ ਤਲਾਸ਼ੀ ਲੈਣ ਦੀ ਮੁਹਿੰਮ ਚਲਾਈ। ਇਸ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। 

ਇਹ ਵੀ ਪੜ੍ਹੋ - 5 ਰੁਪਏ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਸੁੱਖੂ ਸਰਕਾਰ ਨੇ ਲਾਇਆ ਸੈੱਸ

ਇਸ ਮਾਮਲੇ ਦੀ ਜਾਂਚ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ (ਜ਼ੋਨ I) ਮਨੀਸ਼ਾ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਪਹਿਲੀ ਨਜ਼ਰੇ ਇਹ ਜਾਣਕਾਰੀ ਗਲਤ ਪਾਈ ਗਈ। ਉਨ੍ਹਾਂ ਕਿਹਾ, "ਅੱਜ ਸਵੇਰੇ ਰਾਮਗਿਆ ਸਕੂਲ ਖੇਤਾਨ ਪਬਲਿਕ ਸਕੂਲ ਅਤੇ ਫਾਦਰ ਐਗਨਲ ਸਕੂਲ ਸਮੇਤ ਘੱਟੋ-ਘੱਟ 12 ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੈਂਪਸ ਵਿੱਚ ਬੰਬ ਰੱਖਿਆ ਗਿਆ ਹੈ ਅਤੇ ਜਲਦੀ ਹੀ ਇੱਕ ਧਮਾਕਾ ਹੋਵੇਗਾ।"

ਇਹ ਵੀ ਪੜ੍ਹੋ - 10ਵੀਂ ਦੇ ਵਿਦਿਆਰਥੀਆਂ ਨੂੰ ਮਿਲਣਗੇ ਲੈਪਟਾਪ, ਬਜਟ ਵਿੱਚ CM ਗੁਪਤਾ ਦਾ ਵੱਡਾ ਐਲਾਨ

ਸਿੰਘ ਨੇ ਕਿਹਾ ਕਿ ਸੂਚਨਾ ਮਿਲਣ 'ਤੇ ਪੁਲਸ ਨੇ ਬੰਬ ਸਕੁਐਡ ਅਤੇ ਡੌਗ ਸਕੁਐਡ ਦੀ ਮਦਦ ਨਾਲ ਸਕੂਲ ਦੇ ਅਹਾਤੇ ਦੀ ਤਲਾਸ਼ੀ ਲਈ। ਸਾਵਧਾਨੀ ਵਜੋਂ ਕਲਾਸਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਕਿਤੇ ਵੀ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News