12 ਡਾਕਟਰਾਂ ਵਿਰੁੱਧ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ

Saturday, Jan 18, 2025 - 08:13 PM (IST)

12 ਡਾਕਟਰਾਂ ਵਿਰੁੱਧ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ

ਕੋਲਕਾਤਾ, (ਭਾਸ਼ਾ)- ਪੱਛਮੀ ਬੰਗਾਲ ਦੇ ਇਕ ਸਰਕਾਰੀ ਹਸਪਤਾਲ ’ਚ ਇਕ ਔਰਤ ਦੀ ਮੌਤ ਦੇ ਮਾਮਲੇ ਚ ਮੁਅੱਤਲ ਕੀਤੇ ਗਏ 12 ਡਾਕਟਰਾਂ ਵਿਰੁੱਧ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਕਿਉਂਕਿ ਉਸ ਨੂੰ ਜਣੇਪੇ ਤੋਂ ਬਾਅਦ ਕਥਿਤ ਤੌਰ ’ਤੇ ਮਿਆਦ ਪੁੱਗ ਚੁੱਕੀ ਦਵਾਈ ਦਿੱਤੀ ਗਈ ਸੀ।

ਇਕ ਅਧਿਕਾਰੀ ਨੇ ਦੱਸਿਆ ਕਿ ਡਾਕਟਰ ਜਿਨ੍ਹਾਂ ’ਚ 6 ਪੋਸਟ ਗ੍ਰੈਜੂਏਟ ਸਿਖਿਆਰਥੀ ਵੀ ਸ਼ਾਮਲ ਹਨ, ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਸਰਕਾਰ ਨੇ ਸਭ ਡਾਕਟਰਾਂ ਨੂੰ ਮੁਅੱਤਲ ਵੀ ਕਰ ਦਿੱਤਾ ਹੈ। ਉਨ੍ਹਾਂ ਨੂੰ ਉਕਤ ਮਾਮਲੇ ’ਚ ਲਾਪਰਵਾਹੀ ਵਰਤਣ ਦਾ ਦੋਸ਼ੀ ਠਹਿਰਾਇਆ ਗਿਆ ਹੈ।


author

Rakesh

Content Editor

Related News