ਮੁੰਬਈ ਦੇ ਹੋਟਲ ’ਚ ਨਵੇਂ ਸਾਲ ਦੇ ਜਸ਼ਨ ਦੌਰਾਨ 12 ਸਾਲਾ ਬੱਚੀ ਨਾਲ ਛੇੜਛਾੜ

Tuesday, Jan 03, 2023 - 10:52 AM (IST)

ਮੁੰਬਈ ਦੇ ਹੋਟਲ ’ਚ ਨਵੇਂ ਸਾਲ ਦੇ ਜਸ਼ਨ ਦੌਰਾਨ 12 ਸਾਲਾ ਬੱਚੀ ਨਾਲ ਛੇੜਛਾੜ

ਮੁੰਬਈ (ਭਾਸ਼ਾ)- ਮੁੰਬਈ ਦੇ ਉਪਨਗਰ ਜੁਹੂ ’ਚ ਇਕ ਪੰਜ ਤਾਰਾ ਹੋਟਲ ’ਚ ਨਵੇਂ ਸਾਲ ਦੇ ਜਸ਼ਨ ਦੌਰਾਨ ਇਕ ਵਿਅਕਤੀ ਨੇ 12 ਸਾਲਾ ਬੱਚੀ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੀ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਨਵੇਂ ਸਾਲ ਦੀ ਆਮਦ ਮੌਕੇ ਪੀੜਤਾ ਆਪਣੇ ਮਾਤਾ-ਪਿਤਾ ਨਾਲ ਹੋਟਲ ’ਚ ਆਈ ਸੀ ਅਤੇ ਉਥੇ 29 ਸਾਲਾ ਮੁਲਜ਼ਮ ਵੀ ਮੌਜੂਦ ਸੀ।

ਇਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਤੜਕੇ 3 ਵਜੇ ਬੱਚੀ ਅਤੇ ਮੁਲਜ਼ਮ ਡਾਂਸ ਕਰ ਰਹੇ ਸਨ ਤਾਂ ਮੁਲਜ਼ਮ ਨੇ ਕਥਿਤ ਤੌਰ ’ਤੇ ਉਸ ਨੂੰ ਗਲਤ ਤਰੀਕੇ ਨਾਲ ਛੂਹਿਆ। ਉਨ੍ਹਾਂ ਦੱਸਿਆ ਕਿ ਲੜਕੀ ਨੇ ਇਸ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ ਅਤੇ ਹੋਟਲ ਸਟਾਫ ਨੂੰ ਵੀ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।


author

DIsha

Content Editor

Related News