12 ਸਾਲਾ ਕੁੜੀ ਨਾਲ ਜਬਰ ਜ਼ਿਨਾਹ, ਦੋਸ਼ੀ ਫਰਾਰ

Thursday, Sep 26, 2024 - 12:52 PM (IST)

12 ਸਾਲਾ ਕੁੜੀ ਨਾਲ ਜਬਰ ਜ਼ਿਨਾਹ, ਦੋਸ਼ੀ ਫਰਾਰ

ਮੁੰਗੇਰ (ਭਾਸ਼ਾ)- ਬਿਹਾਰ ਦੇ ਮੁੰਗੇਰ ਜ਼ਿਲ੍ਹੇ ਦੇ ਤਾਰਾਪੁਰ ਥਾਣਾ ਖੇਤਰ ਦੇ ਇਕ ਪਿੰਡ 'ਚ ਟਾਇਲਟ ਲਈ ਖੇਤ ਗਈ 12 ਸਾਲਾ ਕੁੜੀ ਨਾਲ ਜਬਰ ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੁੰਗੇਰ ਦੇ ਪੁਲਸ ਸੁਪਰਡੈਂਟ ਸਈਅਦ ਇਮਰਾਨ ਮਸੂਦ ਨੇ ਦੱਸਿਆ ਕਿ ਘਟਨਾ ਬੁੱਧਵਾਰ ਨੂੰ ਵਾਪਰੀ।

ਇਹ ਵੀ ਪੜ੍ਹੋ : ਸ਼ਰਮਨਾਕ! 7 ਸਾਲਾ ਬੱਚੀ ਨਾਲ ਉਸ ਦੇ ਹਮਉਮਰ 2 ਬੱਚਿਆਂ ਨੇ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਕਿਹਾ ਕਿ ਤਾਰਾਪੁਰ ਥਾਣਾ ਖੇਤਰ 'ਚ ਇਕ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਥਾਣਾ ਇੰਚਾਰਜ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਮਾਮਲੇ 'ਚ ਤੁਰੰਤ ਕਾਰਵਾਈ ਕਰ ਕੇ ਫਰਾਰ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਨਾਲ ਹੀ ਪੀੜਤਾ ਦੀ ਮੈਡੀਕਲ ਜਾਂਚ ਕਰਵਾ ਕੇ ਉਸ ਦਾ ਬਿਆਨ ਦਰਜ ਕਰਵਾਇਆ ਜਾਵੇ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੀੜਤਾ ਨੂੰ ਉਸ ਦੇ ਪਰਿਵਾਰ ਵਾਲੇ ਇਲਾਜ ਲਈ ਤਾਰਾਚੰਦ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਬਿਹਤਰ ਇਲਾਜ ਲਈ ਮੁੰਗੇਰ ਜ਼ਿਲ੍ਹਾ ਹੈੱਡ ਕੁਆਰਟਰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡਾ ਹਾਦਸਾ : 25 ਲੋਕਾਂ ਦੀ ਡੁੱਬਣ ਨਾਲ ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News