ਸ਼ਰਮਨਾਕ: 12 ਸਾਲਾ ਨਾਬਾਲਗ ਨੇ 5 ਸਾਲਾ ਮਾਸੂਮ ਨਾਲ ਕੀਤੀ ਦਰਿੰਦਗੀ

Sunday, Oct 13, 2024 - 04:44 AM (IST)

ਦੇਵਰੀਆ — ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਖੁਖੁੰਦੂ ਥਾਣਾ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ 5 ਸਾਲਾ ਬੱਚੀ ਨਾਲ ਉਸ ਦੇ ਘਰ 'ਚ ਦਾਖਲ ਹੋ ਕੇ ਗੁਆਂਢ 'ਚ ਰਹਿਣ ਵਾਲੇ 12 ਸਾਲਾ ਨਾਬਾਲਗ ਨੇ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਸ਼ੀ ਲੜਕੇ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।

ਸਲੇਮਪੁਰ ਪੁਲਸ ਰੇਂਜ ਅਧਿਕਾਰੀ (ਸੀਓ) ਦੀਪਕ ਸ਼ੁਕਲਾ ਨੇ ਕਿਹਾ, "ਨਾਬਾਲਗ ਵੀਰਵਾਰ ਰਾਤ ਕਰੀਬ 9 ਵਜੇ ਪੀੜਤਾ ਦੇ ਘਰ ਵਿੱਚ ਦਾਖਲ ਹੋਇਆ ਜਦੋਂ ਉਹ ਘਰ ਵਿੱਚ ਇਕੱਲੀ ਸੀ ਅਤੇ ਕਥਿਤ ਤੌਰ 'ਤੇ ਉਸ ਨਾਲ ਬਲਾਤਕਾਰ ਕੀਤਾ।" ਉਨ੍ਹਾਂ ਦੱਸਿਆ ਕਿ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਸ਼ੁੱਕਰਵਾਰ ਨੂੰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।


Inder Prajapati

Content Editor

Related News