ਦੇਸ਼ ’ਚ 112 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਨਵੇਂ ਮਾਮਲਿਆਂ ਦੀ ਗਿਣਤੀ ਘਟੀ

Monday, Nov 29, 2021 - 12:29 PM (IST)

ਦੇਸ਼ ’ਚ 112 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਨਵੇਂ ਮਾਮਲਿਆਂ ਦੀ ਗਿਣਤੀ ਘਟੀ

ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਕੋਰੋਨਾ ਟੀਕਾਕਰਨ ਮੁਹਿੰਮ ’ਚ ਪਿਛਲੇ 24 ਘੰਟਿਆਂ ਦੌਰਾਨ 42 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ। ਇਸ ਦੇ ਨਾਲ ਹੀ 122.41 ਕਰੋੜ ਤੋਂ ਵੱਧ ਟੀਕੇ ਲਾਏ ਜਾ ਚੁਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਦੇਸ਼ ’ਚ 42 ਲੱਖ 4 ਹਜ਼ਾਰ 171 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਸੋਮਵਾਰ ਸਵੇਰੇ 7 ਵਜੇ ਤੱਕ 122 ਕਰੋੜ 41 ਲੱਖ 68 ਹਜ਼ਾਰ 924 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।

PunjabKesari

ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 9905 ਕੋਰੋਨਾ ਰੋਗੀ ਸਿਹਤਮੰਦ ਹੋਏ ਹਨ। ਹੁਣ ਤੱਕ ਤਿੰਨ ਕਰੋੜ 40 ਲੱਖ 8 ਹਜ਼ਾਰ 183 ਲੋਕ ਸਿਹਤਮੰਦ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.34 ਫੀਸਦੀ ਹੈ। ਪਿਛਲੇ 24 ਘੰਟਿਆਂ ’ਚ ਕੋਰੋਨਾ ਸੰਕਰਮਣ ਦੇ 8309 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ’ਚ ਹੁਣ ਇਕ ਲੱਖ 3 ਹਜ਼ਾਰ 859 ਪੀੜਤ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.30 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 1.09 ਫੀਸਦੀ ਹੈ। ਦੇਸ਼ ਭਰ ’ਚ ਪਿਛਲੇ 24 ਘੰਟਿਆਂ ’ਚ ਕੁੱਲ 7 ਲੱਖ 62 ਹਜ਼ਾਰ 268 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ ’ਚ ਕੁੱਲ 64 ਕਰੋੜ 2 ਲੱਖ 91 ਹਜ਼ਾਰ 325 ਕੋਰੋਨਾ ਟੈਸਟ ਕੀਤੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News