ਦੇਸ਼ ’ਚ 128 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, 558 ਦਿਨਾਂ ਬਾਅਦ ਸਭ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ
Tuesday, Dec 07, 2021 - 11:23 AM (IST)
ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ ਪਿਛਲੇ 24 ਘੰਟਿਆਂ ਦੌਰਾਨ 79.39 ਲੱਖ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ ਅਤੇ ਇਸ ਦੇ ਨਾਲ ਹੀ ਕੁੱਲ ਟੀਕਾਕਰਨ 128.76 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਦੇਸ਼ ’ਚ 79 ਲੱਖ 39 ਹਜ਼ਾਰ 38 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਯਾਨੀ ਮੰਗਲਵਾਰ ਸਵੇਰੇ 7 ਵਜੇ ਤੱਕ 128 ਕਰੋੜ 76 ਲੱਖ 10 ਹਜ਼ਾਰ 590 ਕੋਰੋਨਾ ਟੀਕੇ ਦਿੱਤੇ ਜਾ ਚੁਕੇ ਹਨ।
ਪਿਛਲੇ 24 ਘੰਟਿਆਂ ’ਚ ਕੋਰੋਨਾ ਸੰਕਰਮਣ ਦੇ 6822 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ 558 ਦਿਨਾਂ ’ਚ ਸਭ ਤੋਂ ਘੱਟ ਹਨ। ਦੇਸ਼ ’ਚ ਹਾਲੇ 95 ਹਜ਼ਾਰ 14 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.27 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.63 ਫੀਸਦੀ ਹੈ। ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 10004 ਕੋਰੋਨਾ ਰੋਗੀ ਸਿਹਤਮੰਦ ਹੋਏ ਹਨ। ਹੁਣ ਤੱਕ ਤਿੰਨ ਕਰੋੜ 40 ਲੱਖ 79 ਹਜ਼ਾਰ 612 ਲੋਕ ਸਿਹਤਮੰਦ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.36 ਫੀਸਦੀ ਹੈ। ਦੇਸ਼ ਭਰ ’ਚ ਪਿਛਲੇ 24 ਘੰਟਿਆਂ ’ਚ ਕੁੱਲ 10 ਲੱਖ 79 ਹਜ਼ਾਰ 384 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ ’ਚ ਕੁੱਲ 64 ਕਰੋੜ 94 ਲੱਖ 47 ਹਜ਼ਾਰ 14 ਕੋਰੋਨਾ ਟੈਸਟ ਕੀਤੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਦੀ 5 ਮੈਂਬਰੀ ਕਮੇਟੀ ਨਾਲ ਸਰਕਾਰ ਨੇ ਨਹੀਂ ਕੀਤੀ ਗੱਲ, ਮੋਰਚਾ ਦੀ ਅਹਿਮ ਬੈਠਕ ਅੱਜ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ