ਇਮਤਿਹਾਨ ਦੇ ਤਣਾਅ ’ਚ 12ਵੀਂ ਦੇ ਵਿਦਿਆਰਥੀ ਨੇ ਖ਼ੁਦਕੁਸ਼ੀ, ਸਦਮੇ ’ਚ ਮਾਪੇ

Sunday, Feb 20, 2022 - 04:56 PM (IST)

ਇਮਤਿਹਾਨ ਦੇ ਤਣਾਅ ’ਚ 12ਵੀਂ ਦੇ ਵਿਦਿਆਰਥੀ ਨੇ ਖ਼ੁਦਕੁਸ਼ੀ, ਸਦਮੇ ’ਚ ਮਾਪੇ

ਸੀਹੋਰ (ਭਾਸ਼ਾ)— ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਵਿਚ 12ਵੀਂ ਜਮਾਤ ਦੇ 17 ਸਾਲ ਦੇ ਇਕ ਵਿਦਿਆਰਥੀ ਨੇ ਆਪਣੇ ਘਰ ’ਚ ਖੁਦਕੁਸ਼ੀ ਕਰ ਲਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਵਧੀਕ ਐੱਸ. ਪੀ. ਸਮੀਰ ਯਾਦਵ ਨੇ ਕਿਹਾ ਕਿ ਮੁੰਡੇ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਫਾਹਾ ਲਾ ਕੇ ਖੁਦਕੁਸ਼ੀ ਕੀਤੀ। ਉਨ੍ਹਾਂ ਕਿਹਾ ਕਿ ਉਸ ਨੇ ਇਮਤਿਹਾਨ ਦੇ ਦਬਾਅ ਵਿਚ ਆ ਕੇ ਇਹ ਕਦਮ ਚੁੱਕਿਆ ਹੈ ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ। 

ਪੁਲਸ ਮੁਤਾਬਕ ਵਿਦਿਆਰਥੀ ਸੀਹੋਰ ਕੋਤਵਾਲੀ ਥਾਣਾ ਖੇਤਰ ਦੇ ਸੁਭਾਸ਼ ਨਗਰ ਇਲਾਕੇ ’ਚ ਆਪਣੇ ਘਰ ਦੇ ਇਕ ਕਮਰੇ ਵਿਚ ਛੱਤ ਨਾਲ ਲਟਕਿਆ ਹੋਇਆ ਮਿਲਿਆ। ਕਮਰੇ ’ਚੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਅਧਿਕਾਰੀ ਨੇ ਕਿਹਾ ਕਿ ਪਰਿਵਾਰ ਦੇ ਹੋਰ ਮੈਂਬਰ ਸੌਂ ਰਹੇ ਸਨ, ਤਾਂ ਉਸ ਨੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਦੇ ਮੈਂਬਰ ਸਦਮੇ ’ਚ ਹਨ, ਇਸ ਲਈ ਉਨ੍ਹਾਂ ਤੋਂ ਜਾਣਕਾਰੀ ਨਹੀਂ ਲਈ ਜਾ ਸਕੀ। 


author

Tanu

Content Editor

Related News