CM ਨੇ 12ਵੀਂ ''ਚੋਂ ਸਭ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਲਾਇਆ ਫੋਨ, ਕਿਹਾ- ਸ਼ਾਬਾਸ਼!
Wednesday, May 14, 2025 - 06:10 PM (IST)

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ 12ਵੀਂ ਦੀ ਪ੍ਰੀਖਿਆ 'ਚ ਸਭ ਤੋਂ ਵੱਧ ਅੰਕ ਹਾਸਲ ਕਰਨ ਵਾਲਿਆਂ ਨਾਲ ਫੋਨ 'ਤੇ ਗੱਲਬਾਤ ਕਰ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੀ ਹੌਂਸਲਾ-ਅਫਜਾਈ ਵੀ ਕੀਤੀ।
ਇਹ ਵੀ ਪੜ੍ਹੋ- ਦਾਦੀ-ਪੋਤੇ ਨੇ ਇਕੱਠਿਆਂ ਪਾਸ ਕੀਤੀ 10ਵੀਂ ਜਮਾਤ ਦੀ ਪ੍ਰੀਖਿਆ
ਮੁੱਖ ਮੰਤਰੀ ਨੇ ਨਿੱਜੀ ਤੌਰ 'ਤੇ ਕੈਥਲ ਜ਼ਿਲ੍ਹੇ ਦੇ ਅਰਪਨਦੀਪ ਸਿੰਘ ਨਾਲ ਗੱਲ ਕੀਤੀ, ਜਿਸ ਨੇ ਕਾਮਰਸ ਸਟ੍ਰੀਮ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜੀਂਦ ਦੀ ਸਰੋਜ ਜਿਸ ਨੇ ਆਰਟਸ ਸਟ੍ਰੀਮ ਵਿਚ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਭਿਵਾਨੀ ਦੇ ਨਮਨ ਜਿਸ ਨੇ ਸਾਇੰਸ ਸਟ੍ਰੀਮ ਵਿਚ ਟਾਪ ਕੀਤਾ। ਉਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੇ ਆਤਮ-ਵਿਸ਼ਵਾਸ, ਪਰਿਵਾਰ ਦੇ ਸਮਰਥਨ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ।
ਇਹ ਵੀ ਪੜ੍ਹੋ- ਹਵਾਈ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਬੋਲੋ ਇਹ ਸ਼ਬਦ, ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
ਮੁੱਖ ਮੰਤਰੀ ਨੇ ਕਿਹਾ ਕਿ ਜੋ ਵਿਦਿਆਰਥੀ ਅੱਜ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਉਹ ਕੱਲ੍ਹ ਨੂੰ ਸਮਾਜ ਅਤੇ ਦੇਸ਼ ਦੇ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਦੀ ਇਸ ਸਫਲਤਾ 'ਚ ਉਨ੍ਹਾਂ ਦਾ ਸਮਰਪਣ ਅਤੇ ਉਤਸ਼ਾਹ ਵੀ ਓਨਾ ਹੀ ਮਹੱਤਵਪੂਰਨ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਦੇ ਰਹਿਣ ਅਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e