ਸਕੂਲ ਖੋਲ੍ਹਣ ਦੀ ਮੰਗ ਲੈ ਕੇ ਸੁਪਰੀਮ ਕੋਰਟ ਪਹੁੰਚਿਆ 12ਵੀਂ ਦਾ ਵਿਦਿਆਰਥੀ
Saturday, Aug 14, 2021 - 08:17 PM (IST)

ਨਵੀਂ ਦਿੱਲੀ - ਦਿੱਲੀ ਸਥਿਤ ਸਕੂਲ ਦੇ ਜਮਾਤ 12ਵੀਂ ਦੇ ਵਿਦਿਆਰਥੀ ਨੇ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੂਬੇ ਵਿੱਚ ਕੋਰੋਨਾ ਦੇ ਖਤਰੇ ਨੂੰ ਵੇਖਦੇ ਹੋਏ ਸਕੂਲ ਲੰਬੇ ਸਮੇਂ ਤੋਂ ਬੰਦ ਹਨ ਜਿਸ ਦੇ ਚੱਲਦੇ ਵਿਦਿਆਰਥੀ ਆਨਲਾਈਨ ਪੜ੍ਹਾਈ ਲਈ ਮਜਬੂਰ ਹਨ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਹੁਣ ਤੱਕ ਸਕੂਲ ਦੁਬਾਰਾ ਖੋਲ੍ਹਣ 'ਤੇ ਫੈਸਲਾ ਨਹੀਂ ਲਿਆ ਹੈ, ਜਿਸ ਦੇ ਚੱਲਦੇ ਇੱਕ ਜਮਾਤ 12ਵੀਂ ਦੇ ਵਿਦਿਆਰਥੀ ਨੇ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਲਿਆ ਹੈ।
12ਵੀਂ ਦੇ ਵਿਦਿਆਰਥੀ ਦਾ ਕਹਿਣਾ ਹੈ ਕਿ ਜ਼ਰੂਰੀ ਸਿੱਖਿਆ ਤੋਂ ਵਾਂਝੇ ਵਿਦਿਆਰਥੀ ਆਨਲਾਈਨ ਕਲਾਸਾਂ ਦੀਆਂ ਸਮੱਸਿਆਵਾਂ ਕਾਰਨ ਸਰੀਰਕ ਅਤੇ ਮਾਨਸਿਕ ਪੀੜਾ ਤੋਂ ਲੰਘਣ ਨੂੰ ਮਜਬੂਰ ਹਨ। ਇਸ ਲਈ ਸਕੂਲਾਂ ਨੂੰ ਮੁੜ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ। ਦੱਸ ਦਈਏ ਕਿ ਵੱਡੀ ਗਿਣਤੀ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਹੁਣ ਤੱਕ ਸਕੂਲ ਮੁੜ ਖੋਲ੍ਹਣ ਦੇ ਸੰਬੰਧ ਵਿੱਚ ਫ਼ੈਸਲਾ ਨਹੀਂ ਲਿਆ ਹੈ।
ਮਾਪਿਆਂ ਅਤੇ ਅਧਿਆਪਕਾਂ ਦਾ ਵੀ ਮੰਨਣਾ ਹੈ ਕਿ ਆਨਲਾਈਨ ਪੜ੍ਹਾਈ ਇੱਕਦਮ ਠੀਕ ਵਿਕਲਪ ਨਹੀਂ ਹੈ। ਇੰਟਰਨੈਟ ਕੁਨੈਕਟਿਵਿਟੀ ਅਤੇ ਗੈਜੇਟਸ ਦੀ ਕਮੀ ਦੇ ਚੱਲਦੇ ਬੱਚਿਆਂ ਦੀ ਪੜ੍ਹਾਈ ਖ਼ਰਾਬ ਹੋ ਰਹੀ ਹੈ। ਇਸ ਤੋਂ ਇਲਾਵਾ ਆਪਸੀ ਕਮਿਊਨਿਕੇਸ਼ਨ ਅਤੇ ਗੱਲਬਾਤ ਦੀ ਕਮੀ, ਕੋਈ ਖੇਡ ਜਾਂ ਬਾਹਰਲੀਆਂ ਗਤੀਵਿਧੀਆਂ ਨਹੀਂ ਹੋਣਗੀਆਂ ਅਤੇ ਸਾਮਾਜਿਕ ਦੂਰੀ, ਵਿਦਿਆਰਥੀਆਂ ਦੇ ਮਾਨਸਿਕ ਅਤੇ ਭਾਵਨਾਤਮਕ ਵਿਕਾਸ ਨੂੰ ਪ੍ਰਭਾਵਿਤ ਕਰ ਰਹੇ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।