ਦੇਸ਼ ’ਚ ਕੋਰੋਨਾ ਦੇ ਸਰਗਰਮ ਮਾਮਲੇ 83 ਹਜ਼ਾਰ ਦੇ ਪਾਰ, 24 ਘੰਟਿਆਂ ’ਚ 38 ਲੋਕਾਂ ਦੀ ਮੌਤ

06/23/2022 10:55:22 AM

ਨਵੀਂ ਦਿੱਲੀ– ਦੇਸ਼ ’ਚ ਇਕ ਦਿਨ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ 13,313 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 4,33,44,958 ਹੋ ਗਈ ਹੈ। ਉਥੇ ਹੀ ਇਲਾਜ ਅਧੀਨ ਯਾਨੀ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 83,900 ’ਤੇ ਪਹੁੰਚ ਗਈ ਹੈ। 

ਇਹ ਵੀ ਪੜ੍ਹੋ- ਤਾਜ ਮਹਿਲ ਦੀ ਸੁੰਦਰਤਾ ਨੂੰ 'ਦਾਗ' ਲਗਾ ਰਿਹੈ ਪਲਾਸਟਿਕ ਪ੍ਰਦੂਸ਼ਣ, ਸੈਲਾਨੀ ਨੇ ਦਿਖਾਈ ਅਸਲੀਅਤ

ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ’ਚ ਵਾਇਰਸ ਕਾਰਨ 38 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,24,941 ਹੋ ਗਈ ਹੈ। ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 83,900 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.19 ਫ਼ੀਸਦੀ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 2,303 ਦਾ ਵਾਧਾ ਹੋਇਆ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.60 ਫ਼ੀਸਦੀ ਹੈ। ਪਿਛਲੇ 24 ਘੰਟਿਆਂ ’ਚ 10,972 ਮਰੀਜ਼ ਸਿਹਤਮੰਦ ਹੋਏ ਹਨ।

ਇਹ ਵੀ ਪੜ੍ਹੋ- ਸਿੱਧੂ ਮੂਸੇ ਵਾਲਾ ਕਤਲਕਾਂਡ: ਦੋ ਮੁੱਖ ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

PunjabKesari

ਕੋਰੋਨਾ ਵੈਕਸੀਨ ਦੀ ਗੱਲ ਕਰੀਏ ਤਾਂ ਕੱਲ 14 ਲੱਖ ਤੋਂ ਵਧੇਰੇ ਯਾਨੀ ਕਿ 14,91,941 ਕੋਵਿਡ ਟੀਕੇ ਲਾਏ ਗਏ। ਦੇਸ਼ ’ਚ ਹੁਣ ਤੱਕ ਕੋਰੋਨਾ ਦੇ 196 ਕਰੋੜ ਤੋਂ ਵਧੇਰੇ (1,96,62,11,973) ਕੋਵਿਡ ਵੈਕਸੀਨ ਲਾਈ ਜਾ ਚੁੱਕੀ ਹੈ। ਉਥੇ ਹੀ ਕੱਲ ਦੇਸ਼ ’ਚ ਕੋਰੋਨਾ ਦੇ 3 ਲੱਖ ਤੋਂ ਵਧੇਰੇ ਕੋਰੋਨਾ ਟੈਸਟ ਹੋਏ। 

ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ: 3 ਲੋਕ ਸਭਾ ਅਤੇ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ, ਇਸ ਦਿਨ ਆਉਣਗੇ ਨਤੀਜੇ


Tanu

Content Editor

Related News