CISF ਦੇ 13 ਹੋਰ ਜਵਾਨ ਕੋਰੋਨਾ ਪਾਜ਼ੇਟਿਵ
Saturday, May 09, 2020 - 02:47 PM (IST)

ਨਵੀਂ ਦਿੱਲੀ-ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐੱਸ.ਐੱਫ) ਦੇ 13 ਹੋਰ ਜਵਾਨਾਂ 'ਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਸੀ.ਆਈ.ਐੱਸ.ਐੱਫ ਮੁਤਾਬਕ ਹੁਣ ਤੱਕ 48 ਜਵਾਨ ਇਨਫੈਕਟਡ ਹੋ ਚੁੱਕੇ ਹਨ ਜਦਕਿ 1 ਅਧਿਕਾਰੀ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਵੱਖ-ਵੱਖ ਨੀਮ ਬਲ ਫੌਜੀਆਂ 'ਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 530 ਤੱਕ ਪਹੁੰਚ ਚੁੱਕੀ ਹੈ ਜਦਕਿ 5 ਮੌਤਾਂ ਹੋ ਚੁੱਕੀਆਂ ਹਨ।
ਦੱਸਣਯੋਗ ਹੈ ਕਿ ਦੇਸ਼ 'ਚ ਲਾਕਡਾਊਨ ਲਾਗੂ ਹੋਣ ਬਾਵਜੂਦ ਵੀ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 3320 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ 59,662 ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 1981 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚ 17847 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਅਜੇ 39834 ਸਰਗਰਮ ਮਾਮਲੇ ਹਨ।