ਦਿੱਲੀ: ਉਪ ਰਾਜਪਾਲ ਅਨਿਲ ਬੈਜਲ ਦੇ ਦਫਤਰ 'ਚ 13 ਕਾਮੇ ਕੋਰੋਨਾ ਪਾਜ਼ੇਟਿਵ
Tuesday, Jun 02, 2020 - 11:43 AM (IST)
ਨਵੀਂ ਦਿੱਲੀ-ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਹੁਣ ਇਸ ਵਾਇਰਸ ਨੇ ਦਿੱਲੀ ਦੇ ਉਪ ਰਾਜਪਾਲ ਦੇ ਦਫਤਰ ਤੱਕ ਵੀ ਦਸਤਕ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਦੇ ਦਫਤਰ 'ਚ 13 ਕਾਮੇ ਕੋਰੋਨਾ ਪਾਜ਼ੇਟਿਟ ਮਿਲੇ ਹਨ।
ਦੱਸਣਯੋਗ ਹੈ ਕਿ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ 8 ਹਜ਼ਾਰ ਤੋਂ ਵਧ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 1.99 ਲੱਖ ਦੇ ਕਰੀਬ ਪਹੁੰਚ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 5598 ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 8171 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ ਵਧ ਕੇ 198706 ਹੋ ਗਈ, ਜਦਕਿ 204 ਲੋਕਾਂ ਦੀ ਮੌਤ ਤੋਂ ਬਾਅਦ ਕੁੱਲ ਮ੍ਰਿਤਕਾਂ ਦੀ ਗਿਣਤੀ 5598 ਹੋ ਗਈ। ਦੇਸ਼ 'ਚ ਹੁਣ ਤੱਕ ਕੁੱਲ 95527 ਲੋਕ ਇਨਫੈਕਸ਼ਨ ਮੁਕਤ ਵੀ ਹੋ ਚੁਕੇ ਹਨ ਅਤੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 97582 ਹੋ ਗਈ ਹੈ
ਇਹ ਵੀ ਪੜ੍ਹੋ--- ਦਿੱਲੀ 'ਚ ਕੋਰੋਨਾ ਦਾ ਵੱਡਾ ਉਛਾਲ, ਅੰਤਿਮ ਸੰਸਕਾਰ ਲਈ ਜ਼ਮੀਨ ਭਾਲ ਰਹੀ ਹੈ ਕੇਜਰੀਵਾਲ ਸਰਕਾਰ