ਮਹਾਰਾਸ਼ਟਰ ਤੋਂ ਬਾਅਦ ਹੁਣ ਛੱਤੀਸਗੜ੍ਹ ''ਚ ਮਿਲੇ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ

Saturday, Dec 25, 2021 - 02:52 PM (IST)

ਮਹਾਰਾਸ਼ਟਰ ਤੋਂ ਬਾਅਦ ਹੁਣ ਛੱਤੀਸਗੜ੍ਹ ''ਚ ਮਿਲੇ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ

ਛੱਤੀਸਗੜ੍ਹ- ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ ਰੁਕਣ ਦਾ ਨਾਮ ਨਹੀਂ ਲੈ ਕੇ ਰਿਹਾ ਹੈ। ਦੱਸਣਯੋਗ ਹੈ ਕਿ ਹੁਣ ਤੱਕ ਦੇਸ਼ 'ਚ 415 ਮਾਮਲੇ ਦਰਜ ਹੋ ਚੁਕੇ ਹਨ, ਜਿਸ ਨਾਲ ਸਰਕਾਰ ਦੀ ਚਿੰਤਾ ਵੱਧ ਗਈ ਹੈ। ਉੱਥੇ ਹੀ ਇਸ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਵੀ ਲਗਾਤਾਰ ਉਤਾਰ-ਚੜ੍ਹਾਵ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਕ੍ਰਿਸਮਿਸ ਦਰਮਿਆਨ ਓਮੀਕ੍ਰੋਨ ਦਾ ਡਰ, ਦੇਸ਼ 'ਚ ਹੁਣ ਤੱਕ 415 ਮਾਮਲੇ ਦਰਜ

ਦੱਸਣਯੋਗ ਹੈ ਕਿ ਹੁਣ ਮਹਾਰਾਸ਼ਟਰ ਦੇ ਅਹਿਮਦਨਗਰ ਦੇ ਜਵਾਹਰ ਨਵੋਦਿਆ ਸਕੂਲ 'ਚ 19 ਵਿਦਿਆਰਥੀਆਂ ਦੇ ਕੋਰੋਨਾ ਨਾਲ ਪੀੜਤ ਮਿਲਣ ਤੋਂ ਬਾਅਦ ਹੁਣ ਛੱਤੀਸਗੜ੍ਹ ਦੇ ਰਾਏਗੜ੍ਹ ਦੇ ਇਕ ਸਕੂਲ 'ਚ ਵੀ ਕੋਰੋਨਾ ਵਿਸਫ਼ੋਟ ਹੋਇਆ ਹੈ। ਦਰਅਸਲ ਰਾਏਗੜ੍ਹ ਦੇ ਨਵੋਦਿਆ ਸਕੂਲ 'ਚ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਮਿਲੇ ਹਨ। ਸਾਰਿਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸਕੂਲ ਦੇ ਹੋਸਟਲ 'ਚ ਕਰੀਬ 200 ਵਿਦਿਆਰਥੀ ਰਹਿੰਦੇ ਹਨ। ਹੁਣ ਇਸ ਨੂੰ ਚੌਕਸੀ ਵਜੋਂ ਕੰਟੇਨਮੈਂਟ ਜੋਨ ਬਣਾ ਦਿੱਤਾ ਗਿਆ ਹੈ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੀ 31 ਦਸੰਬਰ ਤੱਕ ਭਾਰਤ ਬੰਦ ਦਾ ਕੀਤਾ ਗਿਆ ਹੈ ਐਲਾਨ? ਜਾਣੋ ਇਸ ਵਾਇਰਲ ਸੰਦੇਸ਼ ਦੀ ਪੂਰੀ ਸੱਚਾਈ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News