ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਦੇ 13 ਵਿਦਿਆਰਥੀਆਂ ਨੂੰ ਹੋਇਆ ਕੋਰੋਨਾ
Sunday, Jan 02, 2022 - 10:51 AM (IST)
ਨੈਸ਼ਨਲ ਡੈਸਕ- ਜੰਮੂ ਕਸ਼ਮੀਰ ਦੇ ਕੱਟੜਾ ਸਥਿਤ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ 'ਚ 13 ਵਿਦਿਆਰਥੀ ਕੋਰੋਨਾ ਪੀੜਤ ਪਾਏ ਗਏ ਹਨ। ਜਿਸ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਚਰਨਦੀਪ ਸਿੰਘ ਨੇ ਯੂਨੀਵਰਸਿਟੀ ਨੂੰ ਤੁਰੰਤ ਪ੍ਰਭਾਵ ਤੋਂ ਅਗਲੇ ਆਦੇਸ਼ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖ ਕੇ ਯੂਨੀਵਰਸਿਟੀ ਬੰਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਮਾਤਾ ਵੈਸ਼ਨੋ ਦੇਵੀ ਮੰਦਰ 'ਚ ਭੱਜ-ਦੌੜ ਕਾਰਨ 12 ਸ਼ਰਧਾਲੂਆਂ ਦੀ ਮੌਤ
ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦਾ ਪ੍ਰਸਾਰ ਤੇਜ਼ੀ ਨਾਲ ਹੋਣ ਲੱਗਾ ਹੈ। ਪੂਰੇ ਦੇਸ਼ 'ਚ ਹੁਣ ਤੱਕ ਓਮੀਕ੍ਰੋਨ ਦੇ 1431 ਮਾਮਲੇ ਸਾਹਮਣੇ ਆ ਚੁਕੇ ਹਨ। ਉੱਥੇ ਹੀ ਕਈ ਸੂਬਿਆਂ 'ਚ ਇਕ ਵਾਰ ਮੁੜ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਉੱਥੇ ਹੀ ਜੰਮੂ ਕਸ਼ਮੀਰ 'ਚ ਮਾਤਾ ਵੈਸ਼ਨੋ ਦੇਵੀ ਤੀਰਥ ਖੇਤਰ 'ਚ ਨਵੇਂ ਸਾਲ ਦੇ ਦਿਨ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਮਚੀ ਭੱਜ-ਦੌੜ 'ਚ 12 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਜੰਮੂ ਤੋਂ ਕਰੀਬ 50 ਕਿਲੋਮੀਟਰ ਦੀ ਦੂਰੀ 'ਤੇ ਤ੍ਰਿਕੁਟਾ ਪਹਾੜੀ 'ਤੇ ਸਥਿਤ ਇਸ ਧਾਮ 'ਤੇ ਇਸ ਤਰ੍ਹਾਂ ਦੀ ਪਹਿਲੀ ਘਟਨਾ ਹੈ, ਜਿੱਥੇ ਹਰ ਸਾਲ ਲੱਖਾਂ ਸ਼ਰਧਾਲੂ ਦਰਸ਼ਨ ਲਈ ਜਾਂਦੇ ਹਨ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਜਸ਼ਨ ਤੋਂ ਪਹਿਲਾਂ 'ਮਸੂਰੀ ਫੁੱਲ' ਹੈ, ਲੋਕਾਂ ਦੇ ਸ਼ਹਿਰ 'ਚ ਪ੍ਰਵੇਸ਼ 'ਤੇ ਲੱਗੀ ਰੋਕ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ