ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

Monday, Aug 26, 2024 - 06:43 PM (IST)

ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਇਥੇ ਇੱਕ 13 ਸਾਲ ਦੀ ਕੁੜੀ ਦੇ ਢਿੱਡ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ। ਬੱਚੀ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪੀ.ਆਈ.ਸੀ.ਯੂ ਵਾਰਡ 'ਚ ਸ਼ਿਫਟ ਕਰ ਦਿੱਤਾ। ਇਸ ਦੌਰਾਨ ਖੂਨ ਵਹਿਣ ਕਾਰਨ ਬੱਚੀ ਟਾਇਲਟ ਗਈ ਤਾਂ ਉਥੇ ਉਸ ਨੇ ਇਕ ਬੱਚੀ ਨੂੰ ਜਨਮ ਦਿੱਤਾ।

ਇਹ ਵੀ ਪੜ੍ਹੋ ਵੱਡੀ ਵਾਰਦਾਤ: ਅਣਪਛਾਤੇ ਵਿਅਕਤੀ ਨੇ ਸਰਪੰਚ ਦਾ ਕੀਤਾ ਕਤਲ, ਦੋਸਤ ਦੇ ਕਮਰੇ 'ਚੋਂ ਮਿਲੀ ਲਾਸ਼

ਇਸ ਬਾਰੇ ਜਦੋਂ ਨਾਲ ਆਏ ਪਰਿਵਾਰਕ ਮੈਂਬਰਾਂ ਅਤੇ ਹਸਪਤਾਲ ਪ੍ਰਸ਼ਾਸਨ ਨੂੰ ਪਤਾ ਲੱਗਾ ਤਾਂ ਉਹ ਹੱਕੇ-ਬੱਕੇ ਰਹਿ ਗਏ। ਉਹਨਾਂ ਨੂੰ ਬਿਲਕੁਲ ਵੀ ਪਤਾ ਨਹੀਂ ਸੀ ਕਿ ਕੁੜੀ ਗਰਭਵਤੀ ਹੈ। ਅਖੀਰ ਪੁਲਸ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਜਦੋਂ ਬਰਿਆਰਪੁਰ ਪੁਲਸ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਹ ਹੈਰਾਨ ਰਹਿ ਗਏ। ਪੁਲਸ ਨੇ ਤੁਰੰਤ ਹਸਪਤਾਲ ਪਹੁੰਚ ਕੇ ਕੁੜੀ ਦੇ ਬਿਆਨ ਲਏ। ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਕੁੜੀ ਨੇ ਦੱਸਿਆ ਕਿ ਪਿੰਡ ਦੇ ਇਕ ਮੁੰਡੇ ਜਤਿੰਦਰ ਗੁਪਤਾ ਨੇ ਉਸ ਨਾਲ ਬਲਾਤਕਾਰ ਕੀਤਾ ਸੀ। ਉਸ ਦੇ ਗਰਭਵਤੀ ਹੋਣ ਬਾਰੇ ਪਰਿਵਾਰ ਵਾਲਿਆਂ ਨੂੰ ਪਤਾ ਨਹੀਂ ਸੀ। ਪੁੱਛਣ 'ਤੇ ਲੜਕੀ ਨੇ ਡਰ ਕਾਰਨ ਕਦੇ ਵੀ ਬਲਾਤਕਾਰ ਬਾਰੇ ਕੁਝ ਨਹੀਂ ਦੱਸਿਆ।

ਇਹ ਵੀ ਪੜ੍ਹੋ ਡਿਵਾਈਡਰ 'ਤੇ ਸੁੱਤੇ ਲੋਕਾਂ 'ਤੇ ਜਾ ਚੜ੍ਹਿਆ ਟਰੱਕ, 3 ਦੀ ਦਰਦਨਾਕ ਮੌਤ

ਫਿਲਹਾਲ ਬੱਚੀ ਨੂੰ ਜਨਮ ਦੇਣ ਵਾਲੀ ਨਾਬਾਲਗ ਕੁੜੀ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਪਰ ਕੁੜੀ ਦੇ ਪਰਿਵਾਰ ਵਾਲਿਆਂ ਨੇ ਨਵਜੰਮੇ ਬੱਚੇ ਨੂੰ ਆਪਣੇ ਕੋਲ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਅਜਿਹੇ 'ਚ ਨਵਜੰਮੀ ਬੱਚੀ ਨੂੰ ਬਾਲ ਸੰਭਾਲ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਦਿਓਰੀਆ ਪੁਲਸ ਨੇ 24 ਅਗਸਤ ਦੀ ਦੇਰ ਸ਼ਾਮ ਦੋਸ਼ੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅਗਲੇ ਦਿਨ 25 ਅਗਸਤ ਨੂੰ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ

ਦੋਸ਼ ਹੈ ਕਿ ਇਸ ਨੌਜਵਾਨ ਨੇ ਲੜਕੀ ਨਾਲ ਬਲਾਤਕਾਰ ਕੀਤਾ, ਜਿਸ ਕਾਰਨ ਉਹ ਗਰਭਵਤੀ ਹੋ ਗਈ। ਦੋਸ਼ੀ ਨੌਜਵਾਨ ਲੜਕੀ ਦੇ ਪਿੰਡ ਦਾ ਹੀ ਰਹਿਣ ਵਾਲਾ ਹੈ। ਪੀੜਤ ਪਰਿਵਾਰ ਬਹੁਤ ਗਰੀਬ ਹੈ ਅਤੇ ਮਜ਼ਦੂਰੀ ਕਰ ਕੇ ਗੁਜ਼ਾਰਾ ਕਰਦਾ ਹੈ। ਇਸ ਮਾਮਲੇ ਸਬੰਧੀ ਥਾਣਾ ਬਰਿਆਪੁਰ ਦੇ ਇੰਚਾਰਜ ਡਾ: ਮਹਿੰਦਰ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਮਿਲਦੇ ਹੀ ਬਿਨਾਂ ਕਿਸੇ ਦੇਰੀ ਦੇ ਮੁਲਜ਼ਮਾਂ ਖ਼ਿਲਾਫ਼ ਧਾਰਾ 376,5 (ਜੇ)(2)/ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। POCSO ਐਕਟ ਮਾਮਲੇ ਸਬੰਧੀ ਅਗਾਊਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News