13 ਸਾਲ ਦੀ ਕੁੜੀ ਨੇ ਬੱਚੀ ਨੂੰ ਦਿੱਤਾ ਜਨਮ

Friday, Nov 08, 2024 - 10:28 AM (IST)

13 ਸਾਲ ਦੀ ਕੁੜੀ ਨੇ ਬੱਚੀ ਨੂੰ ਦਿੱਤਾ ਜਨਮ

ਬਹਾਦੁਰਗੜ੍ਹ- ਦੇਸ਼ ਵਿਚ ਛੋਟੀਆਂ ਬੱਚੀਆਂ ਨਾਲ ਜਬਰ-ਜ਼ਿਨਾਹ ਦੀਆਂ ਘਟਨਾਵਾਂ ਰੁੱਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਆਏ ਦਿਨ ਅਜਿਹੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਹਨ। ਕੁਝ ਅਜਿਹਾ ਹੀ ਮਾਮਲਾ ਹਰਿਆਣਾ ਦੇ ਬਹਾਦੁਰਗੜ੍ਹ ਤੋਂ ਸਾਹਮਣੇ ਆਇਆ ਹੈ। ਇੱਥੇ ਮਹਿਜ 13 ਸਾਲ ਦੀ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਮਾਂ ਅਤੇ ਬੱਚੀ ਦੋਵਾਂ ਨੂੰ PGIMS ਰੋਹਤਕ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਵੱਲੋਂ ਕੋਈ ਸ਼ੱਕ ਪ੍ਰਗਟ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਹਾਦਰਗੜ੍ਹ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਸਵਾਲ ਇਹ ਬਣਿਆ ਹੋਇਆ ਹੈ ਕਿ ਕੁੜੀ ਦੀ ਇਸ ਹਾਲਤ ਪਿੱਛੇ ਕਿਸ ਦਾ ਹੱਥ ਹੈ।

ਇਹ ਵੀ ਪੜ੍ਹੋ- ਸਰਕਾਰੀ ਨੌਕਰੀਆਂ 'ਚ ਭਰਤੀ ਨਿਯਮਾਂ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਮੂਲ ਦਾ ਇਕ ਪਰਿਵਾਰ ਇੱਥੇ ਬਹਾਦਰਗੜ੍ਹ ਦੇ ਨਾਲ ਲੱਗਦੇ ਇਕ ਪਿੰਡ 'ਚ ਰਹਿੰਦਾ ਹੈ। ਇਸ ਮਿਹਨਤੀ ਪਰਿਵਾਰ ਦੀ 13 ਸਾਲਾ ਧੀ ਨੂੰ ਮੰਗਲਵਾਰ ਨੂੰ ਪੇਟ 'ਚ ਦਰਦ ਹੋਇਆ। ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਇੱਥੇ ਕੁੜੀ ਨੂੰ ਗਰਭਵਤੀ ਦੇਖ ਕੇ ਡਾਕਟਰ ਵੀ ਹੈਰਾਨ ਰਹਿ ਗਏ। ਉਸ ਨੇ ਇਕ ਬੱਚੀ ਨੂੰ ਜਨਮ ਦਿੱਤਾ। ਜਣੇਪੇ ਤੋਂ ਬਾਅਦ ਦੋਵਾਂ ਨੂੰ PGIMS ਰੋਹਤਕ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-  20 ਨਵੰਬਰ ਨੂੰ ਛੁੱਟੀ ਦਾ ਐਲਾਨ

ਸੂਚਨਾ ਮਿਲਣ 'ਤੇ ਪੁਲਸ ਨੇ ਹਸਪਤਾਲ ਪਹੁੰਚ ਕੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪਹਿਲਾਂ ਤਾਂ ਪਰਿਵਾਰਕ ਮੈਂਬਰਾਂ ਨੇ ਮਾਮਲੇ 'ਚ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਮਾਮਲਾ ਕਾਫੀ ਗੰਭੀਰ ਹੋਣ ਕਾਰਨ ਪੁਲਸ ਵੀ ਹਰਕਤ 'ਚ ਆ ਗਈ। ਫਿਲਹਾਲ ਸਵਾਲ ਇਹ ਬਣਿਆ ਹੋਇਆ ਹੈ ਕਿ ਨਾਬਾਲਗ ਬੱਚੀ ਅਤੇ ਨਵਜੰਮੀ ਬੱਚੀ ਦਾ ਦੋਸ਼ੀ ਕੌਣ ਹੈ? ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਗਿਆ ਹੈ ਕਿ ਉਕਤ ਕੁੜੀ ਨੇ ਪੁਲਸ ਨੂੰ ਇਕ ਨੌਜਵਾਨ ਮੁੰਡੇ ਬਾਰੇ ਦੱਸਿਆ ਹੈ ਪਰ ਅਜੇ ਤੱਕ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸਰਕਾਰ ਨੇ ਪਰਾਲੀ ਸਾੜਨ 'ਤੇ ਜੁਰਮਾਨਾ ਕੀਤਾ ਦੁੱਗਣਾ


author

Tanu

Content Editor

Related News