1340 ਭਾਰਤੀਆਂ ਨੇ ਖਾੜੀ ਦੇਸ਼ਾਂ ''ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ ਅੰਕੜਿਆ ਨੇ ਉਡਾਏ ਹੋਸ਼

Wednesday, Jul 29, 2026 - 08:08 AM (IST)

1340 ਭਾਰਤੀਆਂ ਨੇ ਖਾੜੀ ਦੇਸ਼ਾਂ ''ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ ਅੰਕੜਿਆ ਨੇ ਉਡਾਏ ਹੋਸ਼

ਨਵੀਂ ਦਿੱਲੀ (ਇੰਟ) - ਬਿਹਤਰ ਰੋਜ਼ਗਾਰ ਅਤੇ ਉੱਜਵਲ ਭਵਿੱਖ ਦੀ ਉਮੀਦ ਵਿਚ ਹਰ ਸਾਲ ਲੱਖਾਂ ਭਾਰਤੀ ਖਾੜੀ ਦੇਸ਼ਾਂ ਦਾ ਰੁਖ਼ ਕਰਦੇ ਹਨ ਪਰ ਵਿਦੇਸ਼ ਮੰਤਰਾਲੇ (ਐੱਮ. ਈ. ਏ.) ਦੇ ਤਾਜ਼ਾ ਅੰਕੜਿਆਂ ਨੇ ਇਕ ਚਿੰਤਾਜਨਕ ਤਸਵੀਰ ਸਾਹਮਣੇ ਰੱਖੀ ਹੈ। ਸੰਸਦ ਵਿਚ ਸਰਕਾਰ ਨੇ ਦੱਸਿਆ ਕਿ ਸਾਲ 2023 ਤੋਂ 2025 ਦੇ ਵਿਚਕਾਰ ਖਾੜੀ ਸਹਿਯੋਗ ਪ੍ਰੀਸ਼ਦ (ਜੀ. ਸੀ. ਸੀ.) ਦੇ 6 ਦੇਸ਼ਾਂ ਵਿਚ 1,340 ਭਾਰਤੀ ਨਾਗਰਿਕਾਂ ਨੇ ਆਤਮਹੱਤਿਆ ਕੀਤੀ ਹੈ। ਇਹ ਵਿਦੇਸ਼ਾਂ ਵਿਚ ਭਾਰਤੀਆਂ ਦੀਆਂ ਕੁੱਲ ਆਤਮਹੱਤਿਆਵਾਂ ਦਾ ਕਰੀਬ 70 ਫੀਸਦੀ ਹੈ। ਇਨ੍ਹਾਂ ਅੰਕੜਿਆਂ ਨੇ ਪ੍ਰਵਾਸੀ ਭਾਰਤੀਆਂ ਦੀ ਮਾਨਸਿਕ ਸਿਹਤ, ਕੰਮ ਵਾਲੀ ਥਾਂ ਦੀਆਂ ਸਥਿਤੀਆਂ ਅਤੇ ਸਮਾਜਿਕ ਸੁਰੱਖਿਆ ਨੂੰ ਲੈ ਕੇ ਗੰਭੀਰ ਬਹਿਸ ਛੇੜ ਦਿੱਤੀ ਹੈ।

ਪੜ੍ਹੋ ਇਹ ਵੀ - 'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ ਨੇ ਗਿਣਾਈ ਖਰਚਿਆਂ ਦੀ LIST

ਯੂ. ਏ. ਈ. ਅਤੇ ਸਾਊਦੀ ਵਿਚ ਸਭ ਤੋਂ ਵੱਧ ਮਾਮਲੇ
ਸਰਕਾਰ ਵੱਲੋਂ ਸੰਸਦ ਵਿਚ ਪੇਸ਼ ਅੰਕੜਿਆਂ ਅਨੁਸਾਰ ਤਿੰਨ ਸਾਲਾਂ ਵਿਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵਿਚ 511, ਸਾਊਦੀ ਅਰਬ ’ਚ 354, ਕੁਵੈਤ ਵਿਚ 162, ਓਮਾਨ ’ਚ 146, ਬਹਿਰੀਨ ’ਚ 101 ਅਤੇ ਕਤਰ ’ਚ 66 ਭਾਰਤੀਆਂ ਨੇ ਆਤਮਹੱਤਿਆ ਕੀਤੀ। ਇਨ੍ਹਾਂ 6 ਦੇਸ਼ਾਂ ਵਿਚ ਦਰਜ ਕੁੱਲ 1,340 ਮਾਮਲੇ ਵਿਦੇਸ਼ਾਂ ਵਿਚ ਭਾਰਤੀਆਂ ਦੀਆਂ ਆਤਮਹੱਤਿਆਵਾਂ ਦਾ ਸਭ ਤੋਂ ਵੱਡਾ ਹਿੱਸਾ ਹਨ।

ਵਿਦੇਸ਼ਾਂ ਵਿਚ ਕੁੱਲ 1,900 ਤੋਂ ਵੱਧ ਆਤਮਹੱਤਿਆਵਾਂ
ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਸਾਲ 2023 ਤੋਂ 2025 ਦੇ ਵਿਚਕਾਰ ਦੁਨੀਆ ਭਰ ਵਿਚ 1,900 ਤੋਂ ਵੱਧ ਭਾਰਤੀ ਨਾਗਰਿਕਾਂ ਨੇ ਆਤਮਹੱਤਿਆ ਕੀਤੀ। ਖਾੜੀ ਦੇਸ਼ਾਂ ਤੋਂ ਬਾਅਦ ਮਲੇਸ਼ੀਆ, ਅਮਰੀਕਾ, ਇਟਲੀ, ਕੈਨੇਡਾ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਵਿਚ ਵੀ ਅਜਿਹੇ ਮਾਮਲੇ ਦਰਜ ਕੀਤੇ ਗਏ। ਉੱਥੇ ਹੀ ਇਸੇ ਮਿਆਦ ਦਰਮਿਆਨ ਵਿਦੇਸ਼ਾਂ ’ਚ ਵੱਖ-ਵੱਖ ਕਾਰਨਾਂ ਕਰ ਕੇ ਭਾਰਤੀ ਨਾਗਰਿਕਾਂ ਦੀਆਂ ਕੁੱਲ ਮੌਤਾਂ ਦਾ ਅੰਕੜਾ 39,000 ਤੋਂ ਵੱਧ ਰਿਹਾ।

ਪੜ੍ਹੋ ਇਹ ਵੀ - 28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ

ਮਾਨਸਿਕ ਤਣਾਅ ਅਤੇ ਕੰਮ ਵਾਲੀ ਥਾਂ ਦਾ ਦਬਾਅ
ਮਾਹਿਰਾਂ ਦਾ ਕਹਿਣਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਪਰਿਵਾਰ ਤੋਂ ਦੂਰੀ, ਕੰਮ ਦੇ ਜ਼ਿਆਦਾ ਘੰਟੇ, ਆਰਥਿਕ ਜ਼ਿੰਮੇਵਾਰੀਆਂ, ਭਾਸ਼ਾ ਸੰਬੰਧੀ ਮੁਸ਼ਕਲਾਂ, ਸਮਾਜਿਕ ਵਖਰੇਵਾਂ ਅਤੇ ਮਾਨਸਿਕ ਤਣਾਅ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ ਇਨ੍ਹਾਂ ਆਤਮਹੱਤਿਆਵਾਂ ਦੇ ਪਿੱਛੇ ਕਿਸੇ ਇਕ ਕਾਰਨ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਮਾਨਸਿਕ ਸਿਹਤ ਨੂੰ ਲੈ ਕੇ ਲੋੜੀਂਦੀ ਸਹਾਇਤਾ ਉਪਲਬਧ ਕਰਵਾਉਣਾ ਸਮੇਂ ਦੀ ਲੋੜ ਮੰਨਿਆ ਜਾ ਰਿਹਾ ਹੈ।

ਸਰਕਾਰ ਨੇ ਗਿਣਾਏ ਸੁਰੱਖਿਆ ਉਪਾਅ
ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸੰਸਦ ਵਿਚ ਦੱਸਿਆ ਕਿ ਸਰਕਾਰ ਨੇ ਪ੍ਰਵਾਸੀ ਭਾਰਤੀਆਂ ਦੇ ਭਲੇ ਲਈ ਕਈ ਕਦਮ ਚੁੱਕੇ ਹਨ। ਇਨ੍ਹਾਂ ਵਿਚ ਪ੍ਰਵਾਸੀ ਭਾਰਤੀ ਬੀਮਾ ਯੋਜਨਾ (ਪੀ. ਬੀ. ਬੀ. ਵਾਈ.), ਭਾਰਤੀ ਦੂਤਘਰਾਂ ਰਾਹੀਂ ਸਹਾਇਤਾ, ਸੰਕਟਕਾਲੀਨ ਹੈਲਪਲਾਈਨ ਅਤੇ ਵੱਖ-ਵੱਖ ਦੇਸ਼ਾਂ ਵਿਚ ਭਾਰਤੀ ਕਾਮਿਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਕਈ ਪ੍ਰਬੰਧ ਸ਼ਾਮਲ ਹਨ। ਬੀਮਾ ਯੋਜਨਾ ਤਹਿਤ ਯੋਗ ਕਾਮਿਆਂ ਨੂੰ ਹਾਦਸੇ ਜਾਂ ਸਥਾਈ ਅਪਾਹਜਤਾ ਦੀ ਸਥਿਤੀ ਵਿਚ ਆਰਥਿਕ ਸੁਰੱਖਿਆ ਵੀ ਪ੍ਰਦਾਨ ਕੀਤੀ ਜਾਂਦੀ ਹੈ।

ਪੜ੍ਹੋ ਇਹ ਵੀ - ਪ੍ਰਦਰਸ਼ਨ ਪਿੱਛੋਂ CJP ਆਗੂ ਦੀਪਕੇ 'ਤੇ ਵਰ੍ਹਿਆ ਰਿਸ਼ਤਿਆਂ ਦਾ ਮੀਂਹ! ਮਾਂ ਨੇ ਦੱਸਿਆ ਕਿਹੋ ਜਿਹੀ ਚਾਹੀਦੀ ਨੂੰਹ

ਸਿਰਫ਼ ਬੀਮਾ ਨਹੀਂ, ਮਾਨਸਿਕ ਸਹਿਯੋਗ ਵੀ ਜ਼ਰੂਰੀ
ਮਾਹਿਰਾਂ ਦਾ ਮੰਨਣਾ ਹੈ ਕਿ ਵਿਦੇਸ਼ਾਂ ਵਿਚ ਕੰਮ ਕਰਨ ਵਾਲੇ ਭਾਰਤੀਆਂ ਲਈ ਬੀਮਾ ਅਤੇ ਕਾਨੂੰਨੀ ਸਹਾਇਤਾ ਦੇ ਨਾਲ-ਨਾਲ ਮਾਨਸਿਕ ਸਿਹਤ ਕਾਊਂਸਲਿੰਗ, ਭਾਈਚਾਰਕ ਸਹਾਇਤਾ ਅਤੇ ਕੰਮ ਵਾਲੀ ਥਾਂ ’ਤੇ ਬਿਹਤਰ ਮਾਹੌਲ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਮਨੋਵਿਗਿਆਨਕ ਸਹਾਇਤਾ ਅਤੇ ਸਮਾਜਿਕ ਸਹਿਯੋਗ ਮਿਲਣ ਨਾਲ ਅਜਿਹੀਆਂ ਦੁਖਦ ਘਟਨਾਵਾਂ ਵਿਚ ਕਮੀ ਲਿਆਂਦੀ ਜਾ ਸਕਦੀ ਹੈ। ਜੇਕਰ ਪ੍ਰਵਾਸੀ ਭਾਰਤੀਆਂ ਲਈ ਸਹਾਇਤਾ ਢਾਂਚਾ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਵਿਦੇਸ਼ਾਂ ਵਿਚ ਰਹਿਣ ਵਾਲੇ ਲੱਖਾਂ ਭਾਰਤੀਆਂ ਦਾ ਜੀਵਨ ਵਧੇਰੇ ਸੁਰੱਖਿਅਤ ਅਤੇ ਸੰਤੁਲਿਤ ਬਣ ਸਕਦਾ ਹੈ।

ਪੜ੍ਹੋ ਇਹ ਵੀ - ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ ਨੇਪਾਲ ਦਾ ਨਵਾਂ ਪਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News