ਗਣਤੰਤਰ ਦਿਵਸ ਪਰੇਡ ਦੀ ਸੁਰੱਖਿਆ ਲਈ ਤਾਇਨਾਤ ਹੋਣਗੇ 14,000 ਜਵਾਨ, 28 ਜ਼ੋਨਾਂ ’ਚ ਵੰਡੀ ਦਿੱਲੀ
Thursday, Jan 25, 2024 - 11:28 AM (IST)
ਨਵੀਂ ਦਿੱਲੀ (ਭਾਸ਼ਾ) - ਰਾਸ਼ਟਰੀ ਰਾਜਧਾਨੀ ਵਿਚ ਕਰਤੱਬ ਪੱਥ ਅਤੇ ਉਸਦੇ ਨੇੜੇ-ਤੇੜੇ ਦੇ ਇਲਾਕਿਆਂ ਵਿਚ ਲਗਭਗ 14,000 ਸੁਰੱਖਿਆ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਏਗਾ ਜਿਥੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਸ਼ੁਰੂ ਹੋਵੇਗੀ। ਦਿੱਲੀ ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਕੈਂਸਰ ਵਿਰੁੱਧ ਜੰਗ ਜਿੱਤ ਸਿੱਧਾ ਮੁੰਬਈ ਪਹੁੰਚਿਆ 9 ਸਾਲਾ ਜਗਨਬੀਰ, ਸਲਮਾਨ ਖ਼ਾਨ ਨਾਲ ਕੀਤੀ ਮੁਲਾਕਾਤ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਪਰੇਡ ਦੇਖਣ ਲਈ ਕਰਤੱਬ ਪੱਥ ’ਤੇ ਲਗਭਗ 77,000 ਲੋਕਾਂ ਦੇ ਆਉਣ ਦੀ ਉਮੀਦ ਹੈ, ਜਿਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਗਣਤੰਤਰ ਦਿਵਸ ਨੂੰ ਲੈ ਕੇ ਦਿੱਲੀ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਭੀੜ ’ਚ ਘਿਰੇ ਅਮਿਤਾਭ ਬੱਚਨ ਨੂੰ ਮਿਲਣ ਪਹੁੰਚੇ PM ਮੋਦੀ
ਪੁਲਸ ਨੇ ਇਹ ਯਕੀਨੀ ਬਣਾਇਆ ਹੈ ਕਿ ਅਯੁੱਧਿਆ ਦੇ ਰਾਮ ਮੰਦਰ ਵਿਚ ਸੋਮਵਾਰ ਨੂੰ ਹੋਏ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਬਾਅਦ ਦਿੱਲੀ ਦੇ ‘ਸੰਵੇਦਨਸ਼ੀਲ’ ਖੇਤਰਾਂ ਵਿਚ ਸ਼ਾਂਤੀ ਬਣੀ ਰਹੇ। ਨਵੀਂ ਦਿੱਲੀ ਨੂੰ 28 ਜ਼ੋਨਾਂ ਵਿਚ ਵੰਡਿਆ ਗਿਆ ਹੈ। ਇਨ੍ਹਾਂ ਜ਼ੋਨਾਂ ਦੀ ਅਗਵਾਈ ਸੀਨੀਅਰ ਅਧਿਕਾਰੀ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।