ਕੋਰੋਨਾ ਦੀ ਰਫ਼ਤਾਰ ਹੋਈ ਮੱਠੀ, ਦੇਸ਼ ’ਚ ਪਿਛਲੇ 24 ਘੰਟਿਆਂ ’ਚ 14,313 ਨਵੇਂ ਮਾਮਲੇ ਆਏ ਸਾਹਮਣੇ

10/12/2021 12:01:44 PM

ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਦੀ ਰਫ਼ਤਾਰ ਹੁਣ ਮੱਠੀ ਪੈਣ ਲੱਗੀ ਹੈ। ਇਕ ਦਿਨ ’ਚ ਕੋਰੋਨਾ ਦੇ 14,313 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੰਗਲਵਾਰ ਨੂੰ ਦੇਸ਼ ’ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,39,85,920 ਹੋ ਗਈ। ਪਿਛਲੇ 224 ਦਿਨਾਂ ਦੀ ਮਿਆਦ ’ਚ, ਇਕ ਦਿਨ ’ਚ ਸਾਹਮਣੇ ਆਏ ਸੰਕਰਮਣ ਦੇ ਇਹ ਸਭ ਤੋਂ ਘੱਟ ਮਾਮਲੇ ਹਨ। ਉੱਥੇ ਹੀ 181 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ’ਚ ਇਸ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦਾ ਅੰਕੜਾ ਸਾਢੇ 4 ਲੱਖ ਪਾਰ ਕਰ ਗਿਆ। ਇਸ ਵਿਚ, ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵੱਧ ਕੇ 98.04 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸੰਕਰਮਣ ਨਾਲ 181 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,50,963 ਹੋ ਗਈ। 

ਦੇਸ਼ ’ਚ ਲਗਾਤਾਰ 18 ਦਿਨਾਂ ਤੋਂ ਇਕ ਦਿਨ ’ਚ ਕੋਰੋਨਾ ਦੇ 30 ਹਜ਼ਾਰ ਤੋਂ ਘੱਟ ਅਤੇ 107 ਦਿਨਾਂ ’ਚ 50 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਘੱਟ ਹੋ ਕੇ 2,14,900 ਰਹਿ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.63 ਫੀਸਦੀ ਹੈ। ਇਹ ਦਰ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕੁੱਲ 12,447 ਦੀ ਕਮੀ ਦਰਜ ਕੀਤੀ ਗਈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵੱਧ ਕੇ 98.04 ਫੀਸਦੀ ਹੋ ਗਈ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ ਹੈ। ਅੰਕੜਿਆਂ ਅਨੁਸਾਰ, ਦੇਸ਼ ’ਚ ਹੁਣ ਤੱਕ ਕੁੱਲ 58,50,38,043 ਨਮੂਨਿਆਂ ਦੀ ਕੋਰੋਨਾ ਸੰਬੰਧੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 11,81,766 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ। ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀ 95.89 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

DIsha

This news is Content Editor DIsha