ਦੇਸ਼ ’ਚ ਕੋਰੋਨਾ ਦੇ 14 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧੀ

10/29/2021 11:34:30 AM

ਨਵੀਂ ਦਿੱਲੀ- ਭਾਰਤ ’ਚ ਇਕ ਦਿਨ ’ਚ 14,348 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਜਾਣ ਕਾਰਨ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,42,46,157 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 1,61,334 ’ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਸੰਕਰਮਣ ਨਾਲ ਕੇਰਲ ’ਚ 708 ਮਰੀਜ਼ਾਂ ਸਮੇਤ 805 ਲੋਕਾਂ ਦੇ ਹੋਰ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ 4,57,191 ਹੋ ਗਈ ਹੈ। ਕੇਰਲ ਨੇ ਪਿਛਲੇ ਕੁਝ ਦਿਨਾਂ ’ਚ ਸੰਕਰਮਣ ਨਾਲ ਮੌਤ ਦੇ ਮਾਮਲਿਆਂ ਦਾ ਮੁੜ ਮਿਲਾਨ ਕੀਤਾ ਹੈ। ਉੱਥੇ ਹੀ ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 104.82 ਕਰੋੜ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲੇ ਲਗਾਤਾਰ 35ਵੇਂ ਦਿਨ 30 ਹਜ਼ਾਰ ਤੋਂ ਘੱਟ ਅਤੇ ਲਗਾਤਾਰ 124ਵੇਂ ਦਿਨ 50 ਹਜ਼ਾਰ ਤੋਂ ਘੱਟ ਹਨ।

ਅੰਕੜਿਆਂ ਅਨੁਸਾਰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.47 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਘੱਟ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਦਰ 98.19 ਫੀਸਦੀ ਹੈ। ਬੀਤੇ 24 ਘੰਟਿਆਂ ’ਚ ਕੋਰੋਨਾ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ’ਚ 345 ਮਾਮਲਿਆਂ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਬੀਮਾਰੀ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 3,36,27,632 ਹੋ ਗਈ ਹੈ, ਜਦੋਂ ਕਿ ਮੌਤ ਦਰ 1.34 ਫੀਸਦੀ ਹੋ ਗਈ ਹੈ। ਅੰਕੜਿਆਂ ਅਨੁਸਾਰ ਸੰਕਰਮਣਦੀ ਰੋਜ਼ਾਨਾ ਦਰ 1.12 ਫੀਸਦੀ ਦਰਜ ਕੀਤੀ ਗਈ ਹੈ। ਇਹ ਪਿਛਲੇ 25 ਦਿਨਾਂ ਤੋਂ 2 ਫੀਸਦੀ ਤੋਂ ਘੱਟ ਰਹੀ ਹੈ। ਹਫ਼ਤਾਵਾਰ ਇਨਫੈਕਸ਼ਨ ਦਰ ਵੀ 1.18 ਫੀਸਦੀ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਿੰਘੂ ਸਰਹੱਦ ਲਾਠੀਚਾਰਜ: ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਅਤੇ ਸੰਘ ’ਤੇ ਲਾਏ ਗੰਭੀਰ ਇਲਜ਼ਾਮ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

DIsha

This news is Content Editor DIsha