ਹਰਿਆਣਾ ''ਚ ਕੋਰੋਨਾ ਦੇ 14 ਮਾਮਲਿਆਂ ਦੀ ਪੁਸ਼ਟੀ

05/19/2020 7:53:47 PM

ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਦੇ ਅੱਜ 14 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਸੂਬੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 942 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ 'ਚੋਂ 601 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਜਦਕਿ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਦੇ ਸਰਗਰਮ ਮਾਮਲੇ ਹੁਣ 327 ਰਹਿ ਗਏ ਹਨ। ਸੂਬੇ 'ਚ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਜਾਰੀ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਹੈ। ਸੂਬੇ 'ਚ ਅੱਜ ਫਰੀਦਾਬਾਦ ਤੋਂ 9, ਸੋਨੀਪਤ ਅਤੇ ਮਹਿੰਦਰਗੜ੍ਹ ਤੋਂ 2-2 ਅਤੇ ਜੀਂਦ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ।

ਸੂਬੇ 'ਚ ਵਿਦੇਸ਼ ਤੋਂ ਪਰਤੇ ਲੋਕਾਂ ਦੀ ਪਛਾਣ ਦਾ ਅੰਕੜਾ ਹੁਣ 40454 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 28281 ਲੋਕਾਂ ਨੇ ਕੁਆਰੰਟੀਨ ਮਿਆਦ ਪੂਰੀ ਕਰ ਲਈ ਹੈ ਅਤੇ ਬਾਕੀ 12173 ਨਿਗਰਾਨੀ 'ਚ ਹਨ। ਹੁਣ ਤੱਕ 81618 ਕੋਰੋਨਾ ਸ਼ੱਕੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋਂ 76202 ਨੈਗੇਟਿਵ ਅਤੇ 14 ਇਟਲੀ ਦੇ ਨਾਗਰਿਕਾਂ ਸਮੇਤ 942 ਪਾਜ਼ੇਟਿਲ ਮਿਲੇ ਹਨ। 4474 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। 

Iqbalkaur

This news is Content Editor Iqbalkaur