70 ਸਾਲ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਲਈ ਬਣਾਏ 14 ਲੱਖ ਆਯੁਸ਼ਮਾਨ ਵਯ ਵੰਦਨਾ ਕਾਰਡ: ਕੇਂਦਰ
Saturday, Nov 30, 2024 - 12:08 PM (IST)
ਨਵੀਂ ਦਿੱਲੀ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਪ੍ਰਤਾਪਰਾਓ ਜਾਧਵ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਲਈ ਲਗਭਗ 14 ਲੱਖ ਆਯੁਸ਼ਮਾਨ ਵਯ ਵੰਦਨਾ ਕਾਰਡ ਬਣਾਏ ਗਏ ਹਨ।ਕੇਂਦਰੀ ਮੰਤਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB-PMJ) ਦੇ ਤਹਿਤ ਕੇਂਦਰ ਸਰਕਾਰ ਨੇ 70 ਸਾਲ ਦੀ ਉਮਰ ਦੇ ਸਾਰੇ ਬਜ਼ੁਰਗ ਨਾਗਰਿਕਾਂ ਨੂੰ ਪਰਿਵਾਰਕ ਆਧਾਰ 'ਤੇ 5 ਲੱਖ ਰੁਪਏ ਪ੍ਰਤੀ ਸਾਲ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਹੈ। ਲਾਭ ਪ੍ਰਦਾਨ ਕਰਨ ਲਈ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB-PMJAY) ਦਾ ਵਿਸਤਾਰ ਕੀਤਾ ਗਿਆ ਹੈ।ਸੀਨੀਅਰ ਨਾਗਰਿਕਾਂ ਨੂੰ ਉਨ੍ਹਾਂ ਦੀ ਸਮਾਜਿਕ-ਆਰਥਿਕ ਸਥਿਤੀ ਦੀ ਪਰਵਾਹ ਕੀਤੇ ਬਿਨਾਂ ਸਿਹਤ ਕਵਰੇਜ ਮਿਲੇਗੀ।
ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰ 'ਤੇ ਲੜਕੀ ਨੇ ਲਗਾਇਆ ਛੇੜਛਾੜ ਦਾ ਦੋਸ਼, ਮਾਮਲਾ ਦਰਜ
ਇਸ ਯੋਜਨਾ ਨਾਲ ਦੇਸ਼ ਭਰ ਵਿੱਚ ਲਗਭਗ 4.5 ਕਰੋੜ ਪਰਿਵਾਰਾਂ ਅਤੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ 6 ਕਰੋੜ ਵਿਅਕਤੀਆਂ ਨੂੰ ਲਾਭ ਹੋਵੇਗਾ।ਕੇਂਦਰੀ ਮੰਤਰੀ ਨੇ ਕਿਹਾ, 25 ਨਵੰਬਰ ਤੱਕ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਏਬੀ-ਪੀਐਮਜੇ) ਦੇ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਲਈ ਲਗਭਗ 14 ਲੱਖ ਆਯੁਸ਼ਮਾਨ ਵਯ ਵੰਦਨਾ ਕਾਰਡ ਬਣਾਏ ਗਏ ਹਨ।ਯੋਜਨਾ ਲਈ ਅਨੁਮਾਨਿਤ ਖਰਚ 3,437 ਕਰੋੜ ਰੁਪਏ ਹੈ। ਮੰਤਰਾਲੇ ਨੇ ਕਿਹਾ ਕਿ ਇਸ ਖਰਚੇ ਵਿੱਚੋਂ 2,165 ਕਰੋੜ ਰੁਪਏ ਵਿੱਤੀ ਸਾਲਾਂ 2024-25 ਅਤੇ 2025-26 ਦੌਰਾਨ ਕੇਂਦਰੀ ਹਿੱਸੇਦਾਰੀ ਖਰਚੇ ਵਜੋਂ ਖਰਚ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਜਾਣੋ ਕਦੋਂ ਰਿਲੀਜ਼ ਹੋਣ ਜਾ ਰਹੀ ਹੈ ਪੰਜਾਬੀ ਫਿਲਮ 'ਵੱਡਾ ਘਰ', ਲੀਡਿੰਗ ਭੂਮਿਕਾਵਾਂ 'ਚ ਨਜ਼ਰ ਆਉਣਗੇ ਇਹ ਚਿਹਰੇ
ਇਸ ਸਕੀਮ ਅਧੀਨ ਕੁੱਲ 29,870 ਹਸਪਤਾਲ ਸੂਚੀਬੱਧ ਹਨ, ਜਿਨ੍ਹਾਂ ਵਿੱਚੋਂ 13,173 ਪ੍ਰਾਈਵੇਟ ਹਸਪਤਾਲ ਹਨ। ਇਸ ਫਲੈਗਸ਼ਿਪ ਸਕੀਮ ਤਹਿਤ ਜਨਰਲ ਮੈਡੀਸਨ ਅਤੇ ਜਨਰਲ ਸਰਜਰੀ ਸਮੇਤ 27 ਮੈਡੀਕਲ ਸਪੈਸ਼ਲਟੀਜ਼ ਵਿੱਚ 1,961 ਪ੍ਰਕਿਰਿਆਵਾਂ ਨੂੰ ਕਵਰ ਕਰਨ ਵਾਲੀਆਂ ਨਕਦ ਰਹਿਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਹੱਡੀਆਂ, ਦਿਲ ਅਤੇ ਕੈਂਸਰ ਨਾਲ ਜੁੜੀਆਂ ਸਮੱਸਿਆਵਾਂ ਵਾਲੇ ਹਰ ਉਮਰ ਵਰਗ ਦੇ ਲੋਕ ਵੀ ਇਸ ਤੋਂ ਲਾਭ ਉਠਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ