ਵਿਆਹ ਸਮਾਗਮ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ

Thursday, Feb 29, 2024 - 11:53 AM (IST)

ਵਿਆਹ ਸਮਾਗਮ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ

ਡਿੰਡੋਰੀ (ਭਾਸ਼ਾ)- ਮੱਧ ਪ੍ਰਦੇਸ਼ ਦੇ ਡਿੰਡੋਰੀ ਜ਼ਿਲ੍ਹੇ 'ਚ ਇਕ ਵਾਹਨ ਪਲਟਣ ਨਾਲ 14 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਬੁੱਧਵਾਰ ਦੇਰ ਰਾਤ ਕਰੀਬ ਡੇਢ ਵਜੇ ਬੜਝਰ ਘਾਟ ਨੇੜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਵਾਹਨ 40-50 ਫੁੱਟ ਡੂੰਘੀ ਖੱਡ 'ਚ ਡਿੱਗ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ 14 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 20 ਹੋਰ ਜ਼ਖ਼ਮੀ ਹੋ ਗਏ। ਪੁਲਸ ਅਨੁਸਾਰ ਮ੍ਰਿਤਕਾਂ 'ਚ 7 ਪੁਰਸ਼, 6 ਔਰਤਾਂ ਅਤੇ ਇਕ ਨਾਬਾਲਗ ਮੁੰਡਾ ਸ਼ਾਮਲ ਹੈ।

ਇਹ ਵੀ ਪੜ੍ਹੋ : ਪਤੀ ਦੀ ਲਾਸ਼ ਦੇਖਦੇ ਹੀ ਪਤਨੀ ਨੇ 7ਵੀਂ ਮੰਜ਼ਿਲ ਤੋਂ ਮਾਰੀ ਛਾਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਪੁਲਸ ਅਧਿਕਾਰੀ ਮੁਕੇਸ਼ ਅਵਿੰਦਰ ਨੇ ਦੱਸਿਆ ਕਿ ਵਾਹਨ ਸਵਾਰ ਲੋਕ ਜ਼ਿਲ੍ਹੇ ਦੇ ਸ਼ਾਹਪੁਰਾ ਬਲਾਕ ਦੇ ਮਸੂਰਘੁਘਰੀ ਪਿੰਡ 'ਚ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਤੋਂ ਬਾਅਦ ਅਮਹਾਈ ਦੇਵੀ ਪਿੰਡ ਪਰਤ ਰਹੇ ਸਨ, ਉਦੋਂ ਇਹ ਹਾਦਸਾ ਹੋਇਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਡਿੰਡੋਰੀ ਦੇ ਜ਼ਿਲ੍ਹਾ ਅਧਿਕਾਰੀ ਵਿਕਾਸ ਮਿਸ਼ਰਾ ਅਤੇ ਪੁਲਸ ਸੁਪਰਡੈਂਟ ਅਖਿਲੇਸ਼ ਪਟੇਲ ਹਾਦਸੇ ਵਾਲੀ ਜਗ੍ਹਾ ਪਹੁੰਚੇ। ਜ਼ਖ਼ਮੀਆਂ ਨੂੰ ਇਲਾਜ ਲਈ ਸ਼ਾਹਪੁਰਾ ਸਿਹਤ ਕੇਂਦਰ 'ਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ 'ਚੋਂ 6 ਦੀ ਹਾਲਤ ਗੰਭੀਰ ਦੱਸੀ ਗਈ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਘਟਨਾ 'ਤੇ ਸੋਗ ਜ਼ਾਹਰ ਕੀਤਾ ਹੈ ਅਤੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 4-4 ਲੱਖ ਰੁਪਏ ਮੁਆਵਜ਼ਾ ਰਾਸ਼ੀ ਵਜੋਂ ਦੇਣ ਦਾ ਐਲਾਨ ਕੀਤਾ। ਯਾਦਵ ਨੇ ਰਾਜ ਦੀ ਕੈਬਨਿਟ ਮੰਤਰੀ ਸੰਪਤੀਆ ਉਈਕੇ ਨੂੰ ਰਾਹਤ ਕੰਮ ਲਈ ਡਿੰਡੋਰੀ ਜਾਣ ਦਾ ਵੀ ਨਿਰਦੇਸ਼ ਦਿੱਤਾ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਘਟਨਾ 'ਤੇ ਸੋਗ ਜ਼ਾਹਰ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News