ਪਿਛਲੇ 24 ਘੰਟਿਆਂ ''ਚ ਲੂ ਲੱਗਣ ਕਾਰਨ 10 ਪੋਲਿੰਗ ਵਰਕਰਾਂ ਸਮੇਤ 14 ਦੀ ਮੌਤ
Friday, May 31, 2024 - 05:50 PM (IST)
ਪਟਨਾ (ਭਾਸ਼ਾ)- ਪਿਛਲੇ 24 ਘੰਟਿਆਂ 'ਚ ਲੂ ਲੱਗਣ ਨਾਲ 10 ਪੋਲਿੰਗ ਵਰਕਰਾਂ ਸਮੇਤ 14 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਸ਼ੁੱਕਰਵਾਰ ਨੂੰ ਦਿੱਤੀ। ਆਫ਼ਤ ਪ੍ਰਬੰਧਨ ਵਿਭਾਗ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਮੌਤਾਂ ਭੋਜਪੁਰ 'ਚ ਹੋਈਆਂ, ਜਿੱਥੇ ਚੋਣ ਡਿਊਟੀ 'ਤੇ ਤਾਇਨਾਤ 5 ਅਧਿਕਾਰੀਆਂ ਦੀ ਲੂ ਲੱਗਣ ਨਾਲ ਮੌਤ ਹੋ ਗਈ। ਬਿਆਨ 'ਚ ਕਿਹਾ ਗਿਆ ਹੈ ਕਿ ਰੋਹਤਾਸ 'ਚ ਤਿੰਨ ਪੋਲਿੰਗ ਵਰਕਰਾਂ ਦੀ ਮੌਤ ਹੋ ਗਈ, ਜਦੋਂ ਕਿ ਕੈਮੂਰ ਅਤੇ ਔਰੰਗਾਬਾਦ ਜ਼ਿਲ੍ਹਿਆਂ 'ਚ ਇਕ-ਇਕ ਵਿਅਕਤੀ ਦੀ ਮੌਤ ਹੋਈ। ਇਸ 'ਚ ਕਿਹਾ ਗਿਆ ਹੈ ਕਿ ਰਾਜ ਦੇ ਵੱਖ-ਵੱਖ ਹਿੱਸਿਆਂ 'ਚ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ।
ਬਿਆਨ 'ਚ ਕਿਹਾ ਗਿਆ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਰਾਜ ਭਿਆਨਕ ਗਰਮੀ ਦੀ ਲਪੇਟ 'ਚ ਹੈ, ਕਿਉਂਕਿ ਕਈ ਥਾਵਾਂ 'ਤੇ ਪਾਰਾ 44 ਡਿਗਰੀ ਸੈਲਸੀਅਸ ਪਾਰ ਕਰ ਗਿਆ ਹੈ। ਵੀਰਵਾਰ ਨੂੰ ਬਕਸਰ 'ਚ 47.1 ਡਿਗਰੀ ਸੈਲਸੀਅਸ ਤਾਪਮਾਨ ਨਾਲ ਰਾਜ 'ਚ ਸਭ ਤੋਂ ਗਰਮ ਜਗ੍ਹਾ ਰਿਹਾ। ਭਿਆਨਕ ਗਰਮੀ ਕਾਰਨ ਸਾਰੇ ਸਕੂਲ, ਕੋਚਿੰਗ ਸੰਸਥਾਵਾਂ ਅਤੇ ਆਂਗਨਵਾੜੀ ਕੇਂਦਰ 8 ਜੂਨ ਤੱਕ ਬੰਦ ਕਰ ਦਿੱਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8