14 ਸਤੰਬਰ ਨੂੰ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਸੈਸ਼ਨ

09/07/2020 5:37:36 PM

ਨਵੀਂ ਦਿੱਲੀ- ਦਿੱਲੀ ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਸੈਸ਼ਨ 14 ਸਤੰਬਰ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਸੋਮਵਾਰ ਨੂੰ ਦਿੱਤੀ। ਸੂਤਰਾਂ ਨੇ ਦੱਸਿਆ ਕਿ ਦਿੱਲੀ ਵਿਧਾਨ ਸਭਾ ਦੇ ਇਕ ਦਿਨਾ ਵਿਸ਼ੇਸ਼ ਸੈਸ਼ਨ ਲਈ ਪ੍ਰਧਾਨ ਸਕੱਤਰ (ਕਾਨੂੰਨ) ਦੇ ਇਕ ਪ੍ਰਸਤਾਵ 'ਤੇ 5 ਸਤੰਬਰ ਨੂੰ ਕੈਬਨਿਟ ਵਲੋਂ ਵਿਚਾਰ ਕੀਤਾ ਗਿਆ ਅਤੇ ਉਸ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਕਾਰਨ ਸੈਸ਼ਨ ਵੱਖ-ਵੱਖ ਸੁਰੱਖਿਆ ਉਪਾਵਾਂ ਨਾਲ ਆਯੋਜਿਤ ਹੋਵੇਗਾ, ਜਿਸ 'ਚ ਵਿਧਾਇਕਾਂ ਅਤੇ ਕਰਮੀਆਂ ਦੀ ਜਾਂਚ ਸ਼ਾਮਲ ਹੋਵੇਗੀ।

ਦੱਸਣਯੋਗ ਹੈ ਕਿ ਇਸ ਵਾਰ ਸੰਸਦ ਦੇ ਮਾਨਸੂਨ ਸੈਸ਼ਨ 'ਚ ਵੀ ਕਈ ਤਬਦੀਲੀਆਂ ਕੀਤੀਆਂ ਗਈਆਂ ਹਨ। ਸੰਸਦ ਦਾ ਮਾਨਸੂਨ ਸੈਸ਼ਨ 14 ਸਤੰਬਰ ਤੋਂ ਇਕ ਅਕਤੂਬਰ ਦਰਮਿਆਨ ਯਾਨੀ 18 ਦਿਨਾਂ ਦਾ ਹੋਵੇਗਾ। ਸੰਸਦ ਦੇ ਇਸ ਸੈਸ਼ਨ 'ਚ ਕੋਈ ਛੁੱਟੀ ਨਹੀਂ ਹੋਵੇਗੀ, ਯਾਨੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੰਸਦ 'ਚ ਛੁੱਟੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਪ੍ਰਸ਼ਨਕਾਲ ਵੀ ਇਸ ਸੈਸ਼ਨ 'ਚ ਨਹੀਂ ਹੋਵੇਗਾ।


DIsha

Content Editor

Related News