ਹਵਸ ’ਚ ਅੰਨ੍ਹੇ 14 ਸਾਲ ਦੇ ਮੁੰਡੇ ਨੇ 5 ਸਾਲਾ ਮਾਸੂਮ ਬੱਚੀ ਨਾਲ ਟੱਪੀਆਂ ਹੱਦਾਂ

Sunday, Dec 31, 2023 - 01:58 PM (IST)

ਕੌਸ਼ਾਂਬੀ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਸੈਨੀ ਥਾਣਾ ਖੇਤਰ ਦੇ ਇਕ ਪਿੰਡ 'ਚ 5 ਸਾਲਾ ਮਾਸੂਮ ਬੱਚੀ ਨਾਲ ਗੁਆਂਢ ਦੇ ਇਕ ਨਾਬਾਲਗ ਵਲੋਂ ਜਬਰ ਜ਼ਿਨਾਹ ਕੀਤਾ ਗਿਆ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਮਾਮਲਾ ਦਰਜ ਕਰ ਕੇ ਦੋਸ਼ੀ ਨਾਬਾਲਗ ਨੂੰ ਪੁਲਸ ਹਿਰਾਸਤ 'ਚ ਲੈ ਲਿਆ ਗਿਆ ਹੈ। ਸਿਰਾਥੂ ਦੇ ਪੁਲਸ ਖੇਤਰ ਅਧਿਕਾਰੀ (ਸੀ.ਓ.) ਅਵਧੇਸ਼ ਕੁਮਾਰ ਵਿਸ਼ਵਕਰਮਾ ਨੇ ਦੱਸਿਆ ਕਿ ਥਾਣਾ ਖੇਤਰ ਦੇ ਇਕ ਪਿੰਡ 'ਚ 5 ਸਾਲਾ ਬੱਚੀ ਨੂੰ ਉਸ ਦੇ ਗੁਆਂਢ ਦਾ ਹੀ ਇਕ 14 ਸਾਲਾ ਮੁੰਡਾ ਸ਼ਨੀਵਾਰ ਸ਼ਾਮ ਸਾਈਕਲ 'ਤੇ ਬਿਠਾ ਕੇ ਪਿੰਡ ਤੋਂ ਬਾਹਰ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ।

ਇਹ ਵੀ ਪੜ੍ਹੋ : ਭਿਆਨਕ ਘਟਨਾ : ਘਰ ਅੰਦਰੋਂ 5 ਜੀਆਂ ਦੇ ਮਿਲੇ ਕੰਕਾਲ, 2019 ਦੇ ਬਾਅਦ ਤੋਂ ਨਹੀਂ ਦਿੱਸਿਆ ਸੀ ਪਰਿਵਾਰ

ਸੀ.ਓ. ਨੇ ਦੱਸਿਆ ਕਿ ਦੋਸ਼ੀ ਨੇ ਘਟਨਾ ਤੋਂ ਬਾਅਦ ਬੱਚੀ ਨੂੰ ਸਾਈਕਲ 'ਤੇ ਹੀ ਘਰ ਛੱਡ ਦਿੱਤਾ। ਬੱਚੀ ਦੀ ਹਾਲਤ ਦੇਖ ਕੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲੈ ਗਏ ਅਤੇ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਕੇ ਮੁੰਡੇ ਨੂੰ ਪੁਲਸ ਹਿਰਾਸਤ 'ਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ 'ਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੀੜਤਾ ਦਾ ਮੈਡੀਕਲ ਜਾਂਚ ਕਰਵਾਈ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News