ਦੇਸ਼ 'ਚ 140 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਓਮੀਕ੍ਰੋਨ ਦੇ ਕੁੱਲ ਮਾਮਲੇ 358 ਹੋਏ

12/24/2021 12:15:45 PM

ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਕੋਰੋਨਾ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਪਿਛਲੇ 24 ਘੰਟਿਆਂ 'ਚ 57 ਲੱਖ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 140.31 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 57 ਲੱਖ 55 ਹਜ਼ਾਰ 652 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਯਾਨੀ ਸ਼ੁੱਕਰਵਾਰ ਸਵੇਰੇ 7 ਵਜੇ ਤੱਕ 140 ਕਰੋੜ 31 ਲੱਖ 63 ਹਜ਼ਾਰ 63 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। 

PunjabKesari

ਮੰਤਰਾਲਾ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ 17 ਸੂਬਿਆਂ 'ਚ ਕੁੱਲ 358 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 114 ਸੰਕਰਮਣ ਤੋਂ ਠੀਕ ਹੋ ਗਏ ਹਨ। ਮਹਾਰਾਸ਼ਟਰ 'ਚ ਓਮੀਕ੍ਰੋਨ ਦੇ ਸਭ ਤੋਂ ਵੱਧ 88 ਮਾਮਲੇ ਸਾਹਮਣੇ ਆਏ ਹਨ। ਦਿੱਲੀ 'ਚ 67 ਅਤੇ ਤੇਲੰਗਾਨਾ 'ਚ 38 ਵਿਅਕਤੀ ਓਮੀਕ੍ਰੋਨ ਨਾਲ ਪੀੜਤ ਮਿਲੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 6650 ਨਵੇਂ ਮਾਮਲੇ ਸਾਹਮਣੇ ਹਨ। ਦੇਸ਼ 'ਚ ਹਾਲੇ 77 ਹਜ਼ਾਰ 516 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.22 ਫੀਸਦੀ ਹੈ। ਇਸੇ ਮਿਆਦ 'ਚ 7051 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 42 ਲੱਖ 15 ਹਜ਼ਾਰ 977 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਸਿਹਤਮੰਦ ਹੋਣ ਦੀ ਦਰ 98.40 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 11 ਲੱਖ 65 ਹਜ਼ਾਰ 887 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 66 ਕਰੋੜ 98 ਲੱਖ 9 ਹਜ਼ਾਰ 616 ਕੋਰੋਨਾ ਟੈਸਟ ਕੀਤੇ ਹਨ।

PunjabKesari


DIsha

Content Editor

Related News