ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਦੇ 142 ਵਿਦਿਆਰਥੀ ਕੋਰੋਨਾ ਪਾਜ਼ੇਟਿਵ
Wednesday, Jan 05, 2022 - 03:43 AM (IST)
ਕਟੜਾ (ਅਮਿਤ)- ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ’ਚ ਮੰਗਲਵਾਰ ਨੂੰ ਕੋਵਿਡ ਜਾਂਚ ਦੌਰਾਨ 142 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਮਿਲੇ ਜਿਸ ਪਿੱਛੋਂ ਇਨਫੈਕਟਿਡ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕੈਂਪਸ ’ਚ ਹੀ ਕੁਆਰੰਟੀਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਵਿਚ ਲਗਭਗ 1500 ਵਿਦਿਆਰਥੀ-ਵਿਦਿਆਰਥਣਾਂ ਸਿੱਖਿਆ ਹਾਸਲ ਕਰਦੀਆਂ ਹਨ। ਜਿਨ੍ਹਾਂ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ, ਉਨ੍ਹਾਂ ਨੂੰ ਘਰ ਭੇਜਿਆ ਜਾ ਰਿਹਾ ਹੈ।
ਇਹ ਖ਼ਬਰ ਪੜ੍ਹੋ- NZ v BAN : ਵਿਸ਼ਵ ਟੈਸਟ ਚੈਂਪੀਅਨ ਨਿਊਜ਼ੀਲੈਂਡ 'ਤੇ ਹਾਰ ਦਾ ਖਤਰਾ
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਵਿਚ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਉਸ ਪਿੱਛੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕਰ ਕੇ ਯੂਨੀਵਰਸਿਟੀ ਕੰਪਲੈਕਸ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ।
ਇਹ ਖ਼ਬਰ ਪੜ੍ਹੋ- SA v IND : ਦੂਜੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 85/2
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।