ਜੀਂਦ ''ਚ ਕਾਰ ''ਚੋਂ 146 ਕਿਲੋ ਚੂਰਾ ਪੋਸਤ ਬਰਾਮਦ, ਦੋ ਗ੍ਰਿਫ਼ਤਾਰ
Monday, Mar 18, 2024 - 09:09 PM (IST)

ਜੀਂਦ — ਜੀਂਦ ਦੇ ਖਟਕੜ ਟੋਲ ਪਲਾਜ਼ਾ 'ਤੇ ਇਕ ਕਾਰ 'ਚੋਂ 146 ਕਿਲੋ ਚੂਰਾ ਪੋਸਤ ਬਰਾਮਦ ਹੋਈ ਹੈ ਅਤੇ ਇਸ ਸਬੰਧ 'ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਚਾਨਾ ਥਾਣੇ ਦੇ ਜਾਂਚ ਅਧਿਕਾਰੀ ਪਵਨ ਕੁਮਾਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪੁਲਸ ਮੁਲਾਜ਼ਮਾਂ ਨੇ ਟੋਲ ਪਲਾਜ਼ਾ ’ਤੇ ਇੱਕ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਪਿਛਲੀ ਸੀਟ ’ਤੇ ਰੱਖੀਆਂ ਚਾਰ ਬੋਰੀਆਂ ਬਰਾਮਦ ਹੋਈਆਂ ਅਤੇ ਜਾਂਚ ਕਰਨ ’ਤੇ ਉਸ ਵਿੱਚੋਂ ਚੂਰਾ ਪੋਸਤ ਬਰਾਮਦ ਹੋਇਆ।
ਇਹ ਵੀ ਪੜ੍ਹੋ - 14 ਸਾਲਾ ਮੁੰਡੇ ਦੀ ਸ਼ਰਮਨਾਕ ਕਰਤੂਤ, 3 ਸਾਲਾ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ
ਉਨ੍ਹਾਂ ਦੱਸਿਆ ਕਿ ਪੁਲਸ ਨੇ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਪਟਿਆਲਾ ਦੇ ਪਿੰਡ ਰਤਨਹੇੜੀ ਦੇ ਇਕਬਾਲ ਅਤੇ ਪਿੰਡ ਸੋਢੇਵਾਲ ਦੇ ਕਰਨਜੀਤ ਵਜੋਂ ਹੋਈ ਹੈ। ਕੁਮਾਰ ਅਨੁਸਾਰ ਮੁਲਜ਼ਮਾਂ ਨੇ ਦੱਸਿਆ ਕਿ ਉਹ ਰਾਜਸਥਾਨ ਤੋਂ ਚੂਰਾ ਪੋਸਤ ਦੀ ਤਸਕਰੀ ਕਰਕੇ ਪੰਜਾਬ ਲੈ ਜਾ ਰਹੇ ਸਨ। ਪੁਲਸ ਨੇ ਇਕਬਾਲ ਅਤੇ ਕਰਨਜੀਤ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਕੁਮਾਰ ਨੇ ਦੱਸਿਆ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕ ਕੌਣ ਹਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।.
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e