ਕੋਰੋਨਾ ਦਾ ਖ਼ਤਰਾ; ਇਕ ਦਿਨ ’ਚ ਆਏ 15 ਹਜ਼ਾਰ ਤੋਂ ਵਧੇਰੇ ਮਾਮਲੇ, 20 ਲੋਕਾਂ ਦੀ ਮੌਤ

06/25/2022 10:59:32 AM

ਨਵੀਂ ਦਿੱਲੀ– ਭਾਰਤ ’ਚ ਇਕ ਦਿਨ ’ਚ ਕੋਰੋਨਾ ਵਾਇਰਸ ‘ਕੋਵਿਡ-19’ ਦੇ 15,940 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਗਿਣਤੀ ਪਹਿਲਾਂ ਦੇ ਮੁਕਾਬਲੇ ਥੋੜ੍ਹੀ ਘੱਟੀ ਹੈ ਪਰ ਕੋਰੋਨਾ ਦਾ ਖ਼ਤਰਾ ਟਲਿਆ ਨਹੀਂ ਹੈ। ਇਸ ਤੋਂ ਪਹਿਲਾਂ ਦੇਸ਼ ’ਚ ਕੋਰੋਨਾ ਦੇ 17,336 ਮਾਮਲੇ ਸਾਹਮਣੇ ਆਏ ਸਨ। ਵੱਡੀ ਗਿਣਤੀ ’ਚ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ’ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁੱਕੇ ਲੋਕਾਂ ਦੀ ਗਿਣਤੀ ਵੱਧ ਕੇ 4,33,78,234 ’ਤੇ ਪਹੁੰਚ ਗਈ ਹੈ। ਉੱਥੇ ਹੀ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ 88,284 ਤੋਂ ਵੱਧ ਕੇ 91,779 ਹੋ ਗਈ ਹੈ। 

ਇਹ ਵੀ ਪੜ੍ਹੋ- ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ 'ਚ ਇਕ ਦਿਨ 'ਚ 17 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

PunjabKesari

ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ’ਚ ਬੀਤੇ 24 ਘੰਟਿਆਂ ’ਚ ਵਾਇਰਸ ਨਾਲ 20 ਹੋਰ ਲੋਕਾਂ ਦੀ ਮੌਤ ਮਗਰੋਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,974 ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ ’ਚ ਕੋਰੋਨਾ ਦੇ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ 91,779 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.21 ਫ਼ੀਸਦੀ ਹੈ। ਪਿਛਲੇ 24 ਘੰਟਿਆਂ ’ਚ ਸਰਗਰਮ ਮਰੀਜ਼ਾਂ ਦੀ ਗਿਣਤੀ ’ਚ 3,495 ਦਾ ਵਾਧਾ ਹੋਇਆ ਹੈ। ਅੰਕੜਿਆਂ ਮੁਤਾਬਕ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.58 ਫ਼ੀਸਦੀ ਹੈ। 

ਇਹ ਵੀ ਪੜ੍ਹੋ- ਰਾਜਨਾਥ ਸਿੰਘ ਨੇ ਐਮਰਜੈਂਸੀ ਨੂੰ ਦੱਸਿਆ ਭਾਰਤ ਦੇ ਇਤਿਹਾਸ ਦਾ ‘ਕਾਲਾ ਅਧਿਆਏ’

ਅੰਕੜਿਆਂ ਮੁਤਾਬਕ ਦੇਸ਼ ’ਚ ਹੁਣ ਤੱਕ ਕੁੱਲ 4,27,61,481 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਕੋਰੋਨਾ ਨਾਲ ਮੌਤ ਦਰ 1.21 ਫ਼ੀਸਦੀ ਹੈ। ਉੱਥੇ ਹੀ ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 196.94 ਕਰੋੜ ਤੋਂ ਵਧੇਰੇ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ- ਰਾਕੇਸ਼ ਟਿਕੈਤ ਬੋਲੇ- ਹਿਮਾਚਲ ’ਚ ਸ਼ੁਰੂ ਹੋਵੇਗੀ ‘ਆਪਣਾ ਪਿੰਡ-ਆਪਣੀ ਸੜਕ’ ਮੁਹਿੰਮ


Tanu

Content Editor

Related News