ਮੁਹੱਰਮ ਦੇ ਦਿਨ ਫ਼ਿਰਕੂ ਮਾਹੌਲ ਨੂੰ ਖ਼ਰਾਬ ਕਰਨ ਦੇ 3 ਵੱਖ-ਵੱਖ ਮਾਮਲਿਆਂ ''ਚ 15 ਦੋਸ਼ੀ ਗ੍ਰਿਫ਼ਤਾਰ

Saturday, Jul 20, 2024 - 03:43 AM (IST)

ਮੁਹੱਰਮ ਦੇ ਦਿਨ ਫ਼ਿਰਕੂ ਮਾਹੌਲ ਨੂੰ ਖ਼ਰਾਬ ਕਰਨ ਦੇ 3 ਵੱਖ-ਵੱਖ ਮਾਮਲਿਆਂ ''ਚ 15 ਦੋਸ਼ੀ ਗ੍ਰਿਫ਼ਤਾਰ

ਬਹਿਰਾਇਚ (ਭਾਸ਼ਾ) : ਮੁਹੱਰਮ ਦੇ ਦਿਨ ਤਾਜੀਆ ਜਲੂਸ 'ਚ ਹੰਗਾਮਾ ਕਰਨ ਦੇ ਦੋਸ਼ 'ਚ 3 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਫ਼ਿਰਕੂ ਮਾਹੌਲ ਅਤੇ ਜਨਤਕ ਤੌਰ 'ਤੇ ਤਲਵਾਰਾਂ ਲਹਿਰਾਉਣ ਵਾਲੇ ਮਾਮਲਿਆਂ 'ਚ ਪੁਲਸ ਨੇ ਸ਼ੁੱਕਰਵਾਰ ਨੂੰ 15 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। 
ਪੁਲਸ ਸੁਪਰਡੈਂਟ (ਐੱਸਪੀ) ਵਰਿੰਦਾ ਸ਼ੁਕਲਾ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਮੁਹੱਰਮ ਦੀ ਸ਼ਾਮ ਨੂੰ ਪਯਾਗਪੁਰ ਥਾਣੇ ਦੇ ਅਧੀਨ ਪੈਂਦੇ ਪਿੰਡ ਸਚੌਲੀ ਵਿਚ ਤਾਜੀਆ ਲੈ ਕੇ ਜਾ ਰਹੇ ਜਲੂਸ ਵਿਚ ਕੁਝ ਲੋਕਾਂ ਨੇ ਇਕ ਕਿਸਾਨ ਦੇ ਖੇਤ ਦੇ ਬੈਰੀਕੇਡ ਤੋੜ ਕੇ ਜਲੂਸ ਕੱਢਣ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਉਨ੍ਹਾਂ ਵਿਰੋਧ ਕੀਤਾ ਤਾਂ ਡੰਡਿਆਂਅਤੇ ਲੋਹੇ ਦੀਆਂ ਰਾਡਾਂ ਨਾਲ ਚਾਰ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ। ਘਟਨਾ ਨੂੰ ਲੈ ਕੇ ਮਾਹੌਲ ਤਣਾਅਪੂਰਨ ਹੋ ਗਿਆ। ਐੱਸਪੀ ਨੇ ਦੱਸਿਆ ਕਿ ਪੀੜਤ ਕਿਸਾਨ ਪਰਿਵਾਰ ਦੀ ਔਰਤ ਪੂਨਮ ਦੇਵੀ ਦੀ ਸ਼ਿਕਾਇਤ 'ਤੇ ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਸਬੰਧਤ ਧਾਰਾਵਾਂ ਤਹਿਤ 50 ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ੁੱਕਰਵਾਰ ਨੂੰ ਪੁਲਸ ਨੇ ਇਸ ਘਟਨਾ ਦੇ ਸਬੰਧ 'ਚ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ : ਮੰਗਲੁਰੂ 'ਚ ਭਾਰੀ ਬਾਰਿਸ਼ ਦਾ ਕਹਿਰ; ਕਈ ਇਲਾਕੇ ਪਾਣੀ 'ਚ ਡੁੱਬੇ, ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ 

ਐੱਸਪੀ ਨੇ ਦੱਸਿਆ ਕਿ ਬੁੱਧਵਾਰ ਰਾਤ ਦੀ ਦੂਜੀ ਘਟਨਾ ਜ਼ਿਲ੍ਹੇ ਦੇ ਨਾਨਪਾੜਾ ਇਲਾਕੇ ਵਿਚ ਵਾਪਰੀ, ਜਿੱਥੇ ਮੁਹੱਰਮ ਦੇ ਜਲੂਸ ਨੂੰ ਪਾਬੰਦੀਸ਼ੁਦਾ ਰਸਤੇ ਰਾਹੀਂ ਲਿਜਾਣ ਦੀ ਕੋਸ਼ਿਸ਼ ਕੀਤੀ ਗਈ। ਪੁਲਸ ਨੇ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਅਤੇ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਮਾਮਲੇ 'ਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਐੱਸਪੀ ਨੇ ਦੱਸਿਆ ਕਿ 17 ਜੁਲਾਈ ਨੂੰ ਫਖਰਪੁਰ ਥਾਣੇ ਦੇ ਅਧੀਨ ਪੈਂਦੇ ਗਜਾਧਰਪੁਰ ਕਸਬੇ ਵਿਚ ਇਕ ਅਣਪਛਾਤੇ ਵਿਅਕਤੀ ਵੱਲੋਂ ਮੁਹੱਰਮ ਦੇ ਜਲੂਸ ਵਿਚ ਤਲਵਾਰ ਲਹਿਰਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਸੀ। ਵੀਡੀਓ ਦਾ ਨੋਟਿਸ ਲੈਂਦਿਆਂ ਦੋਸ਼ੀ ਅਬੂ ਤਾਲਿਬ ਨੂੰ ਬੀਐੱਨਐੱਸ ਦੀ ਸਬੰਧਤ ਧਾਰਾ ਤਹਿਤ ਦਰਜ ਕੀਤੇ ਗਏ ਕੇਸ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਐੱਸਪੀ ਨੇ ਕਿਹਾ ਕਿ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਨਾਖਤ ਕੀਤੇ ਗਏ ਬਾਕੀ ਮੁਲਜ਼ਮਾਂ ਨੂੰ ਵੀ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News