ਭਾਜਪਾ ''ਚ ਸ਼ਾਮਲ ਹੋਏ ਤਾਮਲਨਾਡੂ ਦੇ 15 ਸਾਬਕਾ ਵਿਧਾਇਕਾਂ ਸਮੇਤ ਕਈ ਨੇਤਾ

Wednesday, Feb 07, 2024 - 01:15 PM (IST)

ਭਾਜਪਾ ''ਚ ਸ਼ਾਮਲ ਹੋਏ ਤਾਮਲਨਾਡੂ ਦੇ 15 ਸਾਬਕਾ ਵਿਧਾਇਕਾਂ ਸਮੇਤ ਕਈ ਨੇਤਾ

ਨਵੀਂ ਦਿੱਲੀ (ਭਾਸ਼ਾ)- ਤਾਮਿਲਨਾਡੂ ਦੇ 15 ਸਾਬਕਾ ਵਿਧਾਇਕ ਅਤੇ ਇਕ ਸਾਬਕਾ ਸੰਸਦ ਮੈਂਬਰ ਸਮੇਤ ਕਈ ਨੇਤਾ ਬੁੱਧਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ। ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਦੀ ਸੱਤਾਧਾਰੀ ਪਾਰਟੀ ਇਸ ਦੱਖਣੀ ਸੂਬੇ ਵਿਚ ਆਪਣੀ ਸਥਿਤੀ ਮਜ਼ਬੂਤ ​​ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਭਾਜਪਾ 'ਚ ਸ਼ਾਮਲ ਹੋਣ ਵਾਲੇ ਇਨ੍ਹਾਂ ਨੇਤਾਵਾਂ 'ਚੋਂ ਜ਼ਿਆਦਾਤਰ ਭਾਜਪਾ ਦੀ ਸਾਬਕਾ ਸਹਿਯੋਗੀ ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਮ (ਏ.ਆਈ.ਏ.ਡੀ.ਐੱਮ.ਕੇ.) ਦੇ ਹਨ। ਇਨ੍ਹਾਂ ਆਗੂਆਂ ਨੇ ਕੇਂਦਰੀ ਮੰਤਰੀਆਂ ਰਾਜੀਵ ਚੰਦਰਸ਼ੇਖਰ ਅਤੇ ਐਲ ਮੁਰੂਗਨ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਕੇ ਅੰਨਾਮਲਾਈ ਦੀ ਮੌਜੂਦਗੀ ਵਿਚ ਭਾਜਪਾ ਦੀ ਮੈਂਬਰਸ਼ਿਪ ਲਈ। ਉਨ੍ਹਾਂ ਦਾ ਸਵਾਗਤ ਕਰਦਿਆਂ ਅੰਨਾਮਾਲਾਈ ਨੇ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਇਹ ਆਗੂ ਬਹੁਤ ਤਜ਼ਰਬੇਕਾਰ ਹਨ ਅਤੇ ਸਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ​​ਕਰਨਾ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਯਕੀਨੀ ਹੈ ਅਤੇ ਮੋਦੀ ਲਗਾਤਾਰ ਤੀਜੀ ਵਾਰ ਸੱਤਾ ਵਿਚ ਆਉਣਗੇ।

ਇਹ ਵੀ ਪੜ੍ਹੋ : ਨਾਨਕੇ ਆਏ 2 ਸਾਲਾ ਮਾਸੂਮ ਨੇ ਪਾਣੀ ਸਮਝ ਕੇ ਪੀ ਲਿਆ ਕੀਟਨਾਸ਼ਕ, ਤੜਫ਼-ਤੜਫ਼ ਕੇ ਤੋੜਿਆ ਦਮ

ਉਨ੍ਹਾਂ ਨੇ ਰਾਜ ਦੀ ਸੱਤਾਧਾਰੀ ਦ੍ਰਵਿੜ ਮੁਨੇਤਰ ਕੜਗਮ (ਡੀਐਮਕੇ) ਅਤੇ ਉਸ ਦੀ ਮੁੱਖ ਵਿਰੋਧੀ ਅੰਨਾਦਰਮੁਕ 'ਤੇ ਅਸਿੱਧੇ ਤੌਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਹ ਤਾਮਿਲਨਾਡੂ ਵਿਚ ਵਾਪਰ ਰਹੀਆਂ ਘਟਨਾਵਾਂ ਨੂੰ ਦੇਖ ਰਹੇ ਹਨ। ਦ੍ਰਾਵਿੜ ਰਾਜ ਵਿਚ ਆਪਣੀ ਪਾਰਟੀ ਦੀ ਮਜ਼ਬੂਤ ​​ਵਿਚਾਰਧਾਰਕ ਸਥਿਤੀ ਅਤੇ ਦੋਸ਼ੀ ਪਾਰਟੀਆਂ ਦੀ ਤਿੱਖੀ ਆਲੋਚਨਾ ਦੇ ਕਾਰਨ, ਨੌਜਵਾਨ ਨੇਤਾ ਨੇ ਦਾਅਵਾ ਕੀਤਾ, "ਤਾਮਿਲਨਾਡੂ ਭਾਰਤੀ ਜਨਤਾ ਪਾਰਟੀ ਦੇ ਰਾਹ ਜਾ ਰਿਹਾ ਹੈ।" ਚੰਦਰਸ਼ੇਖਰ ਨੇ ਕਿਹਾ ਕਿ ਇੰਨੇ ਵੱਡੇ ਪੱਧਰ 'ਤੇ ਪਾਰਟੀ 'ਚ ਸ਼ਾਮਲ ਹੋਣਾ ਤਮਿਲਨਾਡੂ ਵਰਗੇ ਰਾਜ 'ਚ ਮੋਦੀ ਦੀ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ। ਤਾਮਿਲਨਾਡੂ 'ਚ ਭਾਜਪਾ ਰਵਾਇਤੀ ਰੂਪ ਨਾਲ ਕਮਜ਼ੋਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਆਉਣ ਵਾਲੀਆਂ ਲੋਕ ਸਭਾ 'ਚ 370 ਸੀਟਾਂ ਜਿੱਤੇਗੀ ਅਤੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) 400 ਤੋਂ ਵੱਧ ਸੀਟਾਂ ਜਿੱਤੇਗਾ। ਉਨ੍ਹਾਂ ਕਿਹਾ,''ਇਹ ਸਪੱਸ਼ਟ ਹੈ ਕਿ ਭਾਰਤ ਦਾ ਹਰ ਨਾਗਰਿਕ ਚਾਹੁੰਦਾ ਹੈ ਕਿ ਦੇਸ਼ 'ਚ ਪਿਛਲੇ 10 ਸਾਲਾਂ 'ਚ ਜੋ ਤਬਦੀਲੀ ਹੋਈ ਉਹ ਪ੍ਰਕਿਰਿਆ ਅੱਗੇ ਵੀ ਜਾਰੀ ਰਹੇ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

DIsha

Content Editor

Related News