ਯੂ.ਪੀ. ''ਚ ਭਾਰੀ ਮੀਂਹ ਨਾਲ ਮਚੀ ਤਬਾਹੀ ਕਾਰਨ 15 ਦੀ ਮੌਤ, 2 ਦਿਨ ਸਕੂਲ-ਕਾਲਜ ਬੰਦ ਰੱਖਣ ਦਾ ਹੁਕਮ

2021-09-16T22:09:11.113

ਲਖਨਊ - ਯੂ.ਪੀ. ਵਿੱਚ ਭਾਰੀ ਮੀਂਹ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਦੋ ਦਿਨ ਯਾਨੀ ਕਿ 17 ਅਤੇ 18 ਸਤੰਬਰ ਨੂੰ ਪ੍ਰਦੇਸ਼ ਦੇ ਸਾਰੇ ਸਕੂਲ-ਕਾਲਜ ਨੂੰ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ। ਸੀ.ਐੱਮ.ਓ. ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਲਗਾਤਾਰ ਪੈ ਰਹੇ ਮੀਂਹ ਨੂੰ ਵੇਖਦੇ ਹੋਏ ਪ੍ਰਦੇਸ਼ ਸਰਕਾਰ ਨੇ ਇਹ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ - ਕਸ਼ਮੀਰ 'ਚ ਜ਼ਮੀਨ ਦਿਵਾਉਣ 'ਤੇ ਬੋਲੀ ਮਹਿਬੂਬਾ- CM ਯੋਗੀ ਪਹਿਲਾਂ UP ਦੇ ਬੇਘਰਾਂ ਨੂੰ ਘਰ ਦਿਵਾਉਣ

ਮੀਂਹ ਦਾ ਕਹਿਰ, ਯੂ.ਪੀ. ਵਿੱਚ ਦੋ ਦਿਨ ਸਕੂਲ ਬੰਦ
ਵੀਰਵਾਰ ਸਵੇਰ ਤੋਂ ਹੀ ਯੂ.ਪੀ. ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਦੌਰ ਦੇਖਣ ਨੂੰ ਮਿਲ ਰਿਹਾ ਸੀ। ਕੁੱਝ ਜ਼ਿਲ੍ਹੇ ਤਾਂ ਅਜਿਹੇ ਵੀ ਰਹੇ ਜਿੱਥੇ 100 ਮਿਲੀਮੀਟਰ ਤੋਂ ਵੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ। ਇਸ ਵਿੱਚ ਰਾਇਬਰੇਲੀ, ਲਖਨਊ, ਸੁਲਤਾਨਪੁਰ,ਅਯੁੱਧਿਆ ਸ਼ਾਮਿਲ ਹਨ। ਉਥੇ ਹੀ ਕਈ ਦੂਜੇ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਨੇ ਸੜਕਾਂ 'ਤੇ ਅਜਿਹਾ ਪਾਣੀ ਭਰ ਦਿੱਤਾ ਕਿ ਰਸਤੇ ਬੰਦ ਹੋ ਗਏ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਸਾਬਤ ਹੋ ਰਿਹਾ ਹੈ।

ਇਹ ਵੀ ਪੜ੍ਹੋ - ਸ਼ੋਪੀਆਂ ਦੇ ਸਰਕਾਰੀ ਡਿਗਰੀ ਕਾਲਜ ਦਾ ਨਾਮ ਬਦਲਾ ਕੇ ਸ਼ਹੀਦ ਪੈਰਾ ਕਮਾਂਡੋ ਦੇ ਨਾਮ 'ਤੇ ਰੱਖਿਆ

ਰਾਜਧਾਨੀ ਲਖਨਊ ਸਮੇਤ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਚੱਲਦੇ ਇੱਕ ਪਾਸੇ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਉਥੇ ਹੀ ਦੂਜੇ ਪਾਸੇ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਲਗਾਤਾਰ ਪੈ ਰਹੇ ਮੀਂਹ ਦੀ ਵਜ੍ਹਾ ਨਾਲ ਕਈ ਜ਼ਿਲ੍ਹਿਆਂ ਵਿੱਚ ਰਿਹਾਇਸ਼ੀ ਮਕਾਨ ਢਹਿ ਗਏ ਹਨ। ਜਿਨ੍ਹਾਂ ਵਿੱਚ ਦਬ ਕੇ ਕਈ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ।

ਇਹ ਵੀ ਪੜ੍ਹੋ - ਪੀ.ਐੱਮ. ਮੋਦੀ ਨੂੰ ਮਿਲੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ, ਕਿਸਾਨ ਅੰਦੋਲਨ ਨੂੰ ਲੈ ਕੇ ਹੋਈ ਚਰਚਾ

ਇਸ ਹਾਲਤ ਨੂੰ ਵੇਖਦੇ ਹੋਏ ਯੂ.ਪੀ. ਸਰਕਾਰ ਨੇ ਦੋ ਦਿਨ ਸਾਰੇ ਸਕੂਲ-ਕਾਲਜ ਨੂੰ ਬੰਦ ਰੱਖਣ ਦਾ ਹੁਕਮ ਸੁਣਾਇਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਸਾਲ ਮੀਂਹ ਨੇ ਪ੍ਰਦੇਸ਼ ਵਿੱਚ ਕਈ ਪੁਰਾਣੇ ਰਿਕਾਰਡ ਨੂੰ ਤਬਾਹ ਕਰ ਦਿੱਤਾ ਹੈ। ਗਰਮੀ ਤੋਂ ਜ਼ਰੂਰ ਰਾਹਤ ਮਿਲੀ ਹੈ ਪਰ ਸੜਕਾਂ 'ਤੇ ਭਰੇ ਪਾਣੀ ਨੇ ਮੁਸੀਬਤ ਨੂੰ ਵਧਾ ਦਿੱਤਾ ਹੈ। ਸਿਰਫ ਵੀਰਵਾਰ ਨੂੰ ਪਏ ਮੀਂਹ ਨੇ ਪ੍ਰਦੇਸ਼ ਵਿੱਚ ਇੱਕ ਦਰਜਨ ਤੋਂ ਜ਼ਿਆਦਾ ਲੋਕਾਂ ਦੀ ਜਾਨ ਲੈ ਲਈ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News