ਵਿਦੇਸ਼ਾਂ ਤੋਂ ਪਰਤੇ 15 ਲੱਖ ਯਾਤਰੀਆਂ ਦੀ ਨਿਗਰਾਨੀ ਜ਼ਰੂਰੀ: ਕੈਬਨਿਟ ਸਕੱਤਰ ਗਾਬਾ

03/27/2020 5:17:13 PM

ਨਵੀਂ ਦਿੱਲੀ-ਪੂਰੀ ਦੁਨੀਆ 'ਚ ਫੈਲ ਚੁੱਕੇ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਭਾਰਤ ਵੀ ਜਾਰੀ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋ ਕਈ ਉਚਿੱਤ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਕੇਂਦਰੀ ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਦੇਸ਼ ਦਿੱਤਾ ਹੈ ਕਿ ਸਰਕਾਰ ਵੱਲੋਂ ਅੰਤਰਰਾਸ਼ਟਰੀ ਉਡਾਣਾਂ 'ਤੇ ਰੋਕ ਲਾਉਣ ਤੋਂ ਪਹਿਲਾਂ ਭਾਰਤ 'ਚ ਪਰਤੇ ਵਿਦੇਸ਼ੀ ਲੋਕਾਂ ਦੀ ਨਿਗਰਾਨੀ ਨੂੰ ਵਧਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿੰਨੇ ਯਾਤਰੀਆਂ 'ਤੇ ਨਿਗਰਾਨੀ ਕੀਤੀ ਜਾਣੀ ਚਾਹੀਦੀ ਸੀ ਅਤੇ ਅਸਲ ਗਿਣਤੀ 'ਚ ਕਾਫ਼ੀ ਫ਼ਰਕ ਹੈ। ਕੈਬਨਿਟ ਸਕੱਤਰ ਨੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ 18 ਤੋਂ 23 ਮਾਰਚ ਦੌਰਾਨ ਵਿਦੇਸ਼ਾਂ ਤੋਂ 15 ਲੱਖ ਯਾਤਰੀ ਭਾਰਤ ਪਰਤੇ ਹਨ, ਉਨ੍ਹਾਂ ਸਾਰਿਆਂ ਦੀ ਨਿਗਰਾਨੀ ਕਰਨ ਦੀ ਜ਼ਰੂਰਤ ਹੈ। 

ਦੱਸਣਯੋਗ ਹੈ ਕਿ ਕੈਬਨਿਟ ਸਕੱਤਰ ਨੇ ਚਿੰਤਾ ਜਤਾਉਂਦੇ ਹੋਏ ਕਿਹਾ ਹੈ ਕਿ ਸੂਬਿਆਂ ਵੱਲੋਂ ਵਿਦੇਸ਼ਾਂ ਤੋਂ ਵਾਪਸ ਪਰਤੇ 15 ਲੱਖ ਯਾਤਰੀਆਂ ਦੀ ਨਿਗਰਾਨੀ 'ਚ ਕਮੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਵਿਦੇਸ਼ਾ ਤੋਂ ਵਾਪਸ ਪਰਤੇ ਯਾਤਰੀਆਂ ਦੀ ਨਿਗਰਾਨੀ 'ਚ ਕਮੀ ਕੋਰੋਨਾ ਵਾਇਰਸ ਇਨਫੈਕਟਡ ਦੇ ਪ੍ਰਸਾਰ ਨੂੰ ਰੋਕਣ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਗੰਭੀਰ ਰੂਪ 'ਚ ਪ੍ਰਭਾਵਿਤ ਕਰ ਸਕਦੀ ਹੈ। 

ਇਹ ਵੀ ਦੱਸਿਆ ਜਾਂਦਾ ਹੈ ਕਿ ਸਿਹਤ ਮੰਤਰਾਲੇ ਦੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਭਾਰਤ 'ਚ ਹੁਣ ਤੱਕ ਲਗਭਗ 724 ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।


Iqbalkaur

Content Editor

Related News