ਜੰਮੂ: ਹੜ੍ਹ 'ਚ ਫਸੇ ਸਨ 15 ਲੋਕ, ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬਚਾਈ ਜਾਨ

08/27/2020 10:35:04 AM

ਜੰਮੂ- ਜੰਮੂ-ਕਸ਼ਮੀਰ ਦੇ ਕਠੁਆ ਜ਼ਿਲ੍ਹੇ ਵਿਚ ਉਜ ਨਦੀ ਵਿਚ ਅਚਾਨਕ ਆਏ ਹੜ੍ਹ 'ਚ ਫਸੇ ਵੱਖ-ਵੱਖ ਪਰਿਵਾਰਾਂ ਦੇ 15 ਲੋਕਾਂ ਨੂੰ ਬੁੱਧਵਾਰ ਨੂੰ ਬਚਾ ਲਿਆ ਗਿਆ। ਇਹ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਰਾਜਬਾਗ ਖੇਤਰ ਦੇ ਘੁੰਮਤੂ ਜਨਜਾਤੀ ਦੇ ਲੋਕਾਂ ਦੇ ਨਦੀ ਕੋਲ ਉਨ੍ਹਾਂ ਦੀ ਅਸਥਾਈ ਘਰਾਂ ਵਿਚ ਉਨ੍ਹਾਂ ਦੇ ਫਸਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਥਾਣਾ ਮੁਖੀ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਇਕ ਪੁਲਸ ਟੀਮ ਤੁਰੰਤ ਘਟਨਾ ਵਾਲੀ ਥਾਂ 'ਤੇ ਪੁੱਜੀ ਅਤੇ ਤਿੰਨ ਵੱਖ-ਵੱਖ ਪਰਿਵਾਰਾਂ ਦੇ 15 ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਂ 'ਤੇ ਪਹੁੰਚਾਇਆ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ 15 ਲੋਕਾਂ 'ਚ ਜਨਾਨੀਆਂ ਅਤੇ ਬੱਚੇ ਵੀ ਸ਼ਾਮਲ ਹਨ।

ਅਧਿਕਾਰੀ ਨੇ ਦੱਸਿਆ ਕਿ ਇਕ ਹੋਰ ਵਿਅਕਤੀ ਰਾਜਬਾਗ ਵਿਚ ਉਜ ਨਦੀ ਦੇ ਤੱਟ 'ਤੇ ਆਪਣੇ ਘਰ ਵਿਚ ਫਸ ਗਿਆ ਸੀ ਅਤੇ ਉਸ ਨੂੰ ਵੀ ਬਚਾ ਲਿਆ ਗਿਆ। ਦੱਸ ਦੇਈਏ ਕਿ ਜੰਮੂ 'ਚ ਮੰਗਲਵਾਰ ਤੋਂ ਹੀ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਜਿਸ ਕਾਰਨ ਹੇਠਲੇ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਕੱਲ੍ਹ ਵੀ ਭਾਰੀ ਮੀਂਹ ਤੋਂ ਬਾਅਦ ਜੰਮੂ ਦੇ ਗਾਡੀਗੜ੍ਹ ਖੇਤਰ ਵਿਚ ਇਕ ਪੁਲ ਢਹਿ ਗਿਆ, ਜਿਸ ਕਾਰਨ ਲੋਕਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ: ਭਾਰੀ ਮੀਂਹ ਤੋਂ ਬਾਅਦ ਪਲਕ ਝਪਕਦੇ ਹੀ ਢਹਿ-ਢੇਰੀ ਹੋਇਆ ਪੁਲ


Tanu

Content Editor

Related News