ਦੁਰਗਾ ਪੰਡਾਲ ''ਚ ਵਾਪਰਿਆ ਹਾਦਸਾ, ਕਰੰਟ ਲੱਗਣ ਨਾਲ 15 ਲੋਕ ਝੁਲਸੇ

Saturday, Oct 12, 2024 - 04:26 PM (IST)

ਦੁਰਗਾ ਪੰਡਾਲ ''ਚ ਵਾਪਰਿਆ ਹਾਦਸਾ, ਕਰੰਟ ਲੱਗਣ ਨਾਲ 15 ਲੋਕ ਝੁਲਸੇ

ਨੈਸ਼ਨਲ ਡੈਸਕ : ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਦੁਰਗਾ ਵਿਸਰਜਨ ਦੌਰਾਨ ਬਿਜਲੀ ਦਾ ਕਰੰਟ ਲੱਗ ਜਾਣ ਦੀ ਸੂਚਨਾ ਮਿਲੀ ਹੈ। ਬਿਜਲੀ ਦਾ ਝਟਕਾ ਲੱਗਣ ਕਾਰਨ 15 ਤੋਂ ਜ਼ਿਆਦਾ ਲੋਕ ਝੁਲਸ ਗਏ, ਜਿਸ ਕਾਰਨ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਕੰਵਰ ਪਿੰਡ ਦੀ ਦੱਸੀ ਜਾ ਰਹੀ ਹੈ, ਜਿੱਥੇ ਦੁਰਗਾ ਵਿਸਰਜਨ ਦੌਰਾਨ ਬਿਜਲੀ ਦਾ ਕਰੰਟ ਲੱਗਣ ਕਾਰਨ 15 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਤਿੰਨ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਸਾਰੇ ਜ਼ਖ਼ਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News