15 ਸਾਲ ਪੁੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ ਡੀਜ਼ਲ
Saturday, Mar 01, 2025 - 03:46 PM (IST)

ਨਵੀਂ ਦਿੱਲੀ : 15 ਸਾਲ ਤੋਂ ਵੱਧ ਪੁਰਾਣੀਆਂ ਗੱਡੀਆਂ ਨੂੰ ਹੁਣ ਪੈਟਰੋਲ-ਡੀਜ਼ਲ ਨਹੀਂ ਮਿਲੇਗਾ।ਇਹ ਫੈਸਲਾ ਸਰਕਾਰ ਵਲੋਂ ਵੱਧਦੇ ਹੋਏ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲਿਆ ਗਿਆ ਹੈ। ਇਸ ਸੰਬੰਧੀ ਬਕਾਇਦਾ ਐਲਾਨ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਇਹ ਫੈਸਲਾ ਲਿਆ ਹੈ ਇਸ ਬਾਰੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਨੀਵਾਰ ਨੂੰ ਵਾਤਾਵਰਣ ਵਿਭਾਗ, ਐੱਮ. ਸੀ. ਡੀ. ਅਤੇ ਐੱਨ. ਡੀ. ਐੱਮ. ਸੀ. ਦੇ ਨਾਲ ਮੀਟਿੰਗਾਂ ਕਰਨ ਦੇ ਬਾਅਦ ਕਿਹਾ ਕਿ 15 ਸਾਲ ਪੁਰਾਣੇ ਵਾਹਨਾਂ ਨੂੰ 1 ਅਪ੍ਰੈਲ ਤੋਂ ਪੈਟਰੋਲ-ਡੀਜਲ ਨਹੀਂ ਮਿਲੇਗਾ। ਇਸਦੇ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇਗਾ, ਜੋ ਇਸ ਤਰ੍ਹਾਂ ਦੇ ਵਾਹਨਾਂ ਦੀ ਪਛਾਣ ਕਰੇਗੀ।