ਵਿਆਹ ਤੋਂ ਬਾਅਦ ''ਘਰੇਲੂ ਹਿੰਸਾ'' ਦੀ ਸ਼ਿਕਾਰ ਹੋਈ 15 ਸਾਲਾ ਕੁੜੀ, ਦਿੱਲੀ ਮਹਿਲਾ ਕਮਿਸ਼ਨ ਦਾ ਪੁਲਸ ਨੂੰ ਨੋਟਿਸ
Monday, Dec 19, 2022 - 05:09 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਨੇ 15 ਸਾਲਾ ਮੁਸਲਿਮ ਕੁੜੀ ਦੇ ਦੋਸ਼ਾਂ ਦੇ ਸਬੰਧ ਵਿਚ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਉਸ ਦਾ ਵਿਆਹ ਕਰਵਾ ਦਿੱਤਾ ਗਿਆ ਅਤੇ ਉਸ ਨੂੰ ਘਰੇਲੂ ਹਿੰਸਾ ਦਾ ਸ਼ਿਕਾਰ ਹੋਣਾ ਪਿਆ। ਡੀਸੀਡਬਲਯੂ ਨੇ ਇਕ ਬਿਆਨ 'ਚ ਕਿਹਾ ਕਿ ਉਸ ਨੂੰ ਦਿੱਲੀ ਦੀ ਰਹਿਣ ਵਾਲੀ ਇਕ ਕੁੜੀ ਤੋਂ ਸ਼ਿਕਾਇਤ ਮਿਲੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਉਸ ਦਾ ਵਿਆਹ ਉੱਤਰ ਪ੍ਰਦੇਸ਼ ਦੇ ਬਦਾਊਂ 'ਚ 15 ਸਾਲ ਦੀ ਉਮਰ 'ਚ ਹੋਇਆ ਸੀ। ਉਸ ਨੇ ਦਿੱਲੀ ਮਹਿਲਾ ਕਮਿਸ਼ਨ ਨੂੰ ਇਹ ਵੀ ਦੱਸਿਆ ਕਿ ਉਹ ਗਰਭਵਤੀ ਹੋ ਗਈ ਅਤੇ ਉਸ ਦੇ ਸਹੁਰੇ ਪਰਿਵਾਰ ਨੇ ਗਰਭਪਾਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਰਹੇ।
ਬਿਆਨ ਅਨੁਸਾਰ,''ਕੁੜੀ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਪਤੀ ਅਤੇ ਸਹੁਰੇ ਪਰਿਵਾਰ ਹਮੇਸ਼ ਉਸ ਨਾਲ ਕੁੱਟਮਾਰ ਕਰਦੇ ਹਨ। ਕੁੜੀ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪਤੀ ਨੇ ਉਸ 'ਤੇ ਗਰਮ ਤਵਾ, ਬਿਜਲੀ ਦੇ ਤਾਰ ਅਤੇ ਸਕਰੂ ਡਰਾਈਵਰ ਨਾਲ ਵਾਰ ਕੀਤਾ। ਉਸ ਦੇ ਪਤੀ ਨੇ ਸਹੁਰੇ ਘਰ ਤੋਂ ਬਾਹਰ ਕੱਢ ਦਿੱਤਾ ਅਤੇ ਇਸ ਤੋਂ ਬਾਅਦ ਉਹ ਦਿੱਲੀ 'ਚ ਆਪਣੇ ਪੇਕੇ ਆ ਗਈ, ਜਿੱਥੇ ਹੁਣ ਉਹ ਰਹਿ ਰਹੀ ਹੈ।'' ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕਰ ਕੇ ਮਾਮਲੇ 'ਚ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ਦੇ ਵੇਰਵੇ ਦੇ ਨਾਲ-ਨਾਲ ਐੱਫ.ਆਈ.ਆਰ. ਦੀ ਇਕ ਕਾਪੀ ਮੰਗੀ ਹੈ। ਕਮਿਸ਼ਨ ਨੇ 22 ਦਸੰਬਰ ਤੱਕ ਕਾਰਵਾਈ ਰਿਪੋਰਟ ਵੀ ਮੰਗੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ