ਜਬਰ-ਜ਼ਿਨਾਹ ਦੀ ਸ਼ਿਕਾਰ ਪੀੜਤਾ 15 ਸਾਲਾ ਕੁੜੀ ਬਣੀ ਮਾਂ, ਸਲਾਖਾਂ ਪਿੱਛੇ ਨਾਬਾਲਗ ਮੁਲਜ਼ਮ

03/05/2023 10:47:45 AM

ਉਨਾਓ- ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ 'ਚ ਇਕ ਸਰਕਾਰੀ ਸਿਹਤ ਕੇਂਦਰ 'ਚ ਜਬਰ-ਜ਼ਿਨਾਹ ਪੀੜਤਾ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ। ਹਸਪਤਾਲ ਨੇ ਪੁਸ਼ਟੀ ਕੀਤੀ ਕਿ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ। ਬੱਚੀ ਨੂੰ ਸ਼ੁੱਕਰਵਾਰ ਦੁਪਹਿਰ ਨੂੰ ਕਮਿਊਨਿਟੀ ਹੈਲਥ ਸੈਂਟਰ 'ਚ ਦਾਖ਼ਲ ਕਰਵਾਇਆ ਗਿਆ ਸੀ। ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਰੀਬ 9 ਮਹੀਨੇ ਪਹਿਲਾਂ ਉਨ੍ਹਾਂ ਦੇ ਇਲਾਕੇ 'ਚ ਰਹਿਣ ਵਾਲੇ 17 ਸਾਲਾ ਨੌਜਵਾਨ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਸੀ। ਪਰਿਵਾਰ ਮੁਤਾਬਕ ਉਸ ਨੇ ਕੁੜੀ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਜਬਰ-ਜ਼ਿਨਾਹ ਬਾਰੇ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ।

ਇਹ ਵੀ ਪੜ੍ਹੋ-  ਮਨੁੱਖਤਾ ਸ਼ਰਮਸਾਰ! ਕੂੜੇ ਦੇ ਢੇਰ 'ਤੇ ਮਿਲੀ ਨਵਜਨਮੀ ਬੱਚੀ, CCTV ਜ਼ਰੀਏ ਪਰਿਵਾਰ ਦੀ ਭਾਲ ਜਾਰੀ

ਪਰਿਵਾਰ ਨੂੰ ਉਸ ਦੇ ਗਰਭ ਦਾ ਪਤਾ ਕਰੀਬ 5 ਮਹੀਨੇ ਪਹਿਲਾਂ ਉਦੋਂ ਲੱਗਾ ਜਦੋਂ ਉਸ ਨੇ ਢਿੱਡ 'ਚ ਦਰਦ ਹੋਣ ਦੀ ਸ਼ਿਕਾਇਤ ਕੀਤੀ। ਪਰਿਵਾਰ ਉਸ ਨੂੰ ਇਸਤਰੀ ਰੋਗ ਮਾਹਰ (ਗਾਇਨੀਕੋਲੋਜਿਸਟ) ਕੋਲ ਲੈ ਗਿਆ, ਜਿਸ ਨੇ ਡਾਕਟਰੀ ਜਾਂਚ ਤੋਂ ਬਾਅਦ ਉਸ ਦੇ ਗਰਭਵਤੀ ਹੋਣ ਦੀ ਪੁਸ਼ਟੀ ਕੀਤੀ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਅਤੇ ਲਖਨਊ ਦੀ ਕਿਸ਼ੋਰ ਜੇਲ੍ਹ ਭੇਜ ਦਿੱਤਾ।

ਇਹ ਵੀ ਪੜ੍ਹੋ- ਵਿਆਹ ਤੋਂ ਇਨਕਾਰ ਕੀਤਾ ਤਾਂ ਸਨਕੀ ਪ੍ਰੇਮੀ ਨੇ ਲਿਆ 'ਖ਼ੂਨੀ' ਬਦਲਾ, ਪ੍ਰੇਮਿਕਾ 'ਤੇ ਕੀਤੇ ਚਾਕੂ ਨਾਲ 16 ਵਾਰ

ਓਧਰ ਐਡੀਸ਼ਨਲ ਸੁਪਰਡੈਂਟ ਆਫ਼ ਪੁਲਸ (ASP) ਸ਼ਸ਼ੀ ਸ਼ੇਖਰ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ 5 ਮਹੀਨੇ ਪਹਿਲਾਂ ਇਕ ਨਾਬਾਲਗ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ ਅਤੇ ਪੁੱਛਗਿੱਛ ਤੋਂ ਬਾਅਦ ਲਖਨਊ ਦੀ ਕਿਸ਼ੋਰ ਜੇਲ੍ਹ 'ਚ ਭੇਜ ਦਿੱਤਾ। ਜਬਰ-ਜ਼ਿਨਾਹ ਪੀੜਤਾ ਅਤੇ ਉਸ ਦਾ ਬੱਚਾ ਦੋਵੇਂ ਸਿਹਤਮੰਦ ਹਨ। ਉਨ੍ਹਾਂ ਦੀ ਸੁਰੱਖਿਆ ਲਈ ਹਸਪਤਾਲ 'ਚ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਪੁਲਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਰਾਮ ਰਹੀਮ ਅਸਲੀ ਜਾਂ ਨਕਲੀ ਮਾਮਲਾ: SC ਪੁੱਜਾ ਮਾਮਲਾ, ਹਾਈ ਕੋਰਟ ਨੇ 'ਠੁਕਰਾਈ' ਅਰਜ਼ੀ


Tanu

Content Editor

Related News