CISF ਦੇ 150 ਕਮਾਂਡੋ ਕਰਨਗੇ ਅਯੁੱਧਿਆ ਹਵਾਈ ਅੱਡੇ ਦੀ ਸੁਰੱਖਿਆ, ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ

01/10/2024 11:53:53 AM

ਨੈਸ਼ਨਲ ਡੈਸਕ- ਕੇਂਦਰੀ ਗ੍ਰਹਿ ਮੰਤਰਾਲੇ ਨੇ 22 ਜਨਵਰੀ ਨੂੰ ਰਾਮ ਮੰਦਿਰ ਦੇ ਪਵਿੱਤਰ ਸਮਾਰੋਹ ਤੋਂ ਕੁਝ ਦਿਨ ਪਹਿਲਾਂ ਅਯੁੱਧਿਆ ਹਵਾਈ ਅੱਡੇ 'ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ 150 ਕਮਾਂਡੋਜ਼ ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਇਨ੍ਹਾਂ ਕਮਾਂਡੋਜ਼ ਦੀ ਹਥਿਆਰਬੰਦ ਟੁਕੜੀ ਨੂੰ ਡਿਪਟੀ ਕਮਾਂਡੈਂਟ ਰੈਂਕ ਦੇ ਅਧਿਕਾਰੀ ਦੀ ਕਮਾਨ ਹੇਠ ਮਨਜ਼ੂਰੀ ਦੇ ਦਿੱਤੀ ਹੈ।
ਅਧਿਕਾਰਿਕ ਸੂਤਰਾਂ ਨੇ ਮੰਗਲਵਾਰ ਨੂੰ ਕਿਹਾ ਕਿ ਮਹਾਰਿਸ਼ੀ ਵਾਲਮੀਕੀ ਅੰਤਰਰਾਸ਼ਟਰੀ ਹਵਾਈ ਅੱਡਾ, ਅਯੁੱਧਿਆਧਾਮ ਕੇਂਦਰੀ ਬਲ ਦੇ ਵਿਸ਼ੇਸ਼ ਹਵਾਬਾਜ਼ੀ ਸੁਰੱਖਿਆ ਸਮੂਹ (ਏਐੱਸਜੀ) ਦੇ ਘੇਰੇ ਵਿੱਚ ਆਉਣ ਵਾਲਾ ਦੇਸ਼ ਦਾ 68ਵਾਂ ਸਿਵਲ ਹਵਾਈ ਅੱਡਾ ਟਰਮੀਨਲ ਹੈ। ਸੀਆਈਐੱਸਐੱਫ ਅਯੁੱਧਿਆ ਹਵਾਈ ਅੱਡੇ ਨੂੰ ਅੱਤਵਾਦ ਅਤੇ ਹੋਰ ਖਤਰਿਆਂ ਤੋਂ ਬਚਾਏਗਾ। ਇਸ ਨਵੇਂ ਬਣੇ ਹਵਾਈ ਅੱਡੇ ਦਾ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਘਾਟਨ ਕੀਤਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Aarti dhillon

This news is Content Editor Aarti dhillon