ਮੁੜ ਡਰਾਉਣ ਲੱਗਾ ਕੋਰੋਨਾ, ਦੇਸ਼ ''ਚ ਇਕ ਦਿਨ ''ਚ 1590 ਨਵੇਂ ਮਾਮਲੇ ਆਏ ਸਾਹਮਣੇ

Saturday, Mar 25, 2023 - 11:54 AM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 1,590 ਨਵੇਂ ਮਾਮਲੇ ਸਾਹਮਣੇ ਆਏ, ਜੋ ਪਿਛਲੇ 146 ਦਿਨਾਂ 'ਚ ਸਭ ਤੋਂ ਵੱਧ ਹਨ, ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 8,601 ਹੋ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਕੋਰੋਨਾ ਵਾਇਰਸ ਨਾਲ ਮਹਾਰਾਸ਼ਟਰ 'ਚ ਤਿੰਨ ਅਤੇ ਕਰਨਾਟਕ, ਰਾਜਸਥਾਨ ਅਤੇ ਉਤਰਾਖੰਡ ਤੋਂ ਇਕ-ਇਕ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,30,824 ਹੋ ਗਈ ਹੈ।

ਇਹ ਵੀ ਪੜ੍ਹੋ : UKG 'ਚ ਪੜ੍ਹਾਈ ਕਰ ਰਹੇ 5 ਸਾਲਾ ਨਮਨ ਨੂੰ ਮਿਲੀ ਛੱਤੀਸਗੜ੍ਹ ਪੁਲਸ 'ਚ ਨੌਕਰੀ

ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 1.33 ਫੀਸਦੀ ਦਰਜ ਕੀਤੀ ਗਈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 1.23 ਫੀਸਦੀ ਦਰਜ ਕੀਤੀ ਗਈ। ਇਸ ਦੇ ਨਾਲ ਹੀ ਭਾਰਤ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,47,02,257 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.02 ਫੀਸਦੀ ਹੈ, ਜੋ ਕਿ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਦਰ 98.79 ਫੀਸਦੀ ਦਰਜ ਕੀਤੀ ਗਈ। ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਸੰਕਰਮਣ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 4,41,62,832 ਹੋ ਗਈ ਹੈ, ਜਦੋਂ ਕਿ ਮੌਤ ਦਰ 1.19 ਫੀਸਦੀ ਦਰਜ ਕੀਤੀ ਗਈ। ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.65 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News