ਜੈਪੁਰ ''ਚ ਵੱਡਾ ਹਾਦਸਾ, ਆਮੇਰ ਮਹਿਲ ਦੇ ਵਾਚ ਟਾਵਰ ’ਤੇ ਬਿਜਲੀ ਡਿੱਗਣ ਕਾਰਨ 16 ਦੀ ਮੌਤ

Sunday, Jul 11, 2021 - 11:58 PM (IST)

ਜੈਪੁਰ – ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਇਤਿਹਾਸਕ ਆਮੇਰ ਮਹਿਲ ਨੇੜੇ ਵਾਚ ਟਾਵਰ ’ਤੇ ਆਸਮਾਨੀ ਬਿਜਲੀ ਡਿੱਗਣ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 28 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਸਿਵਲ ਡਿਫੈਂਸ ਅਤੇ ਐੱਸ.ਡੀ.ਆਰ.ਐੱਫ. ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਸਥਾਨਕ ਨਾਗਰਿਕਾਂ ਦੀ ਮਦਦ ਨਾਲ ਰੈਸਕਿਊ ਆਪ੍ਰੇਸ਼ਨ ਚਲਾ ਕੇ ਲਗਭਗ 28 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ ਨੂੰ ਐਂਬੁਲੈਂਸ ਦੀ ਮਦਦ ਨਾਲ ਐੱਸ.ਐੱਮ.ਐੱਸ. ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ-  ਇਸ ਸੂਬੇ ਦੀ ਸਰਕਾਰ ਦਾ ਐਲਾਨ, ਸੱਪ ਦੇ ਡੰਗਣ ਨਾਲ ਮੌਤ 'ਤੇ ਮਿਲੇਗਾ 4 ਲੱਖ ਦਾ ਮੁਆਵਜ਼ਾ

ਜਾਣਕਾਰੀ ਮਿਲਣ 'ਤੇ ਏ.ਸੀ.ਪੀ. ਆਮੇਰ ਸੌਰਭ ਤ੍ਰਿਪਾਠੀ ਮੌਕੇ 'ਤੇ ਪੁੱਜੇ। ਵੱਡੀ ਗਿਣਤੀ ਵਿੱਚ ਪੁਲਸ ਦੀ ਟੀਮ ਨੂੰ ਤਾਇਨਾਤ ਕੀਤਾ ਗਿਆ। ਚੀਫ਼ ਵ੍ਹਿਪ ਡਾ. ਮਹੇਸ਼ ਜੋਸ਼ੀ, ਵਿਧਾਇਕ ਅਮੀਨ ਕਾਗਜੀ ਐੱਸ.ਐੱਮ.ਐੱਸ. ਟਰੋਮਾ ਸੈਂਟਰ ਪਹੁੰਚ ਕੇ ਜ਼ਖ਼ਮੀਆਂ ਦੀ ਜਾਣਕਾਰੀ ਲੈ ਰਹੇ ਹਨ। ਉਥੇ ਹੀ ਭਾਜਪਾ ਪ੍ਰਦੇਸ਼ ਪ੍ਰਧਾਨ ਸਤੀਸ਼ ਪੂਨੀਆਂ ਨੇ ਜੈਪੁਰ ਕੁਲੈਕਟਰ ਨਾਲ ਗੱਲ ਕਰਕੇ ਮਾਮਲੇ ਦੀ ਜਾਣਕਾਰੀ ਲਈ। ਅਜੇ ਕਈ ਜ਼ਖ਼ਮੀਆਂ ਨੂੰ ਹਸਪਤਾਲ ਲਿਆਉਣ ਦਾ ਕੰਮ ਲਗਾਤਾਰ ਜਾਰੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News