ਉੱਤਰ ਪ੍ਰਦੇਸ਼ ’ਚ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਮੌਤ

Tuesday, Aug 27, 2019 - 12:26 PM (IST)

ਉੱਤਰ ਪ੍ਰਦੇਸ਼ ’ਚ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਮੌਤ

ਸ਼ਾਹਜਹਾਂਪੁਰ— ਉੱਤਰ ਪ੍ਰਦੇਸ਼ ’ਚ ਮੰਗਲਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸੜਕ ਹਾਦਸੇ ’ਚ 16 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ ਹਨ। ਘਟਨਾ ਸ਼ਾਹਜਹਾਂਪੁਰ ਜ਼ਿਲੇ ਦੀ ਹੈ, ਜਿੱਥੇ ਲਖਨਊ-ਦਿੱਲੀ ਨੈਸ਼ਨਲ ਹਾਈਵੇਅ ’ਤੇ ਬੇਕਾਬੂ ਟਰੱਕ ਨੇ 2 ਯਾਤਰੀ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਹੋਣ ਕਾਰਨ ਸੜਕ ’ਤੇ ਚੀਕ ਚਿਹਾੜਾ ਪੈ ਗਿਆ ਅਤੇ 16 ਲੋਕ ਆਪਣੀ ਜਾਨ ਗੁਆ ਬੈਠੇ। ਪੁਲਸ ਸੁਪਰਡੈਂਟ ਦਿਨੇਸ਼ ਤ੍ਰਿਪਾਠੀ ਨੇ ਦੱਸਿਆ ਕਿ ਸੀਤਾਪੁਰ ਤੋਂ ਕੱਪੜਾ ਲੈ ਕੇ ਆ ਰਹੇ ਇਕ ਬੇਕਾਬੂ ਟਰੱਕ ਨੇ ਲਖਨਊ-ਦਿੱਲੀ ਨੈਸ਼ਨਲ ਹਾਈਵੇਅ ’ਤੇ ਇਕ ਟੈਂਪੂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਖੱਡ ’ਚ ਜਾ ਡਿੱਗਿਆ। ਉਨ੍ਹਾਂ ਨੇ ਦੱਸਿਆ ਕਿ ਟਰੱਕ ਨੇ ਅੱਗੇ ਚੱਲ ਕੇ ਇਕ ਸਵਾਰੀ ਵਾਹਨ ਨੂੰ ਵੀ ਟੱਕਰ ਮਾਰ ਦਿੱਤੀ ਅਤੇ ਬੇਕਾਬੂ ਹੋ ਕੇ ਪਲਟ ਗਿਆ। 

घटनास्थल पर मौजूद भीड़
ਪੁਲਸ ਮੁਤਾਬਕ ਇਸ ਹਾਦਸੇ ਵਿਚ ਟੈਂਪੂ ਅਤੇ ਸਵਾਰੀ ਗੱਡੀ ’ਚ ਬੈਠੇ 16 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿ੍ਰਤਕਾਂ ਵਿਚ ਇਕ ਮਹਿਲਾ ਅਤੇ 3 ਬੱਚੇ ਵੀ ਸ਼ਾਮਲ ਹਨ। ਪੁਲਸ ਸੁਪਰਡੈਂਟ ਤ੍ਰਿਪਾਠੀ ਨੇ ਦੱਸਿਆ ਕਿ ਟੈਂਪੂ ਸਵਾਰੀਆਂ ਭਰ ਕੇ ਸ਼ਾਹਜਹਾਂਪੁਰ ਜਾ ਰਿਹਾ ਸੀ, ਜਦਕਿ ਦੂਜਾ ਵਾਹਨ ਜੰਗ ਬਹਾਦੁਰ ਗੰਜ ਲਈ ਸ਼ਾਹਜਹਾਂਪੁਰ ਤੋਂ ਸਵਾਰੀਆਂ ਲੈ ਕੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪਹੁੰਚੀ ਪੁਲਸ ਨੇ ਕਰੇਨ ਮੰਗਵਾ ਕੇ ਟਰੱਕ ਨੂੰ ਹਟਵਾਇਆ, ਜਿਸ ਤੋਂ ਬਾਅਦ ਕਾਫੀ ਮੁਸ਼ੱਕਤ ਕਰ ਕੇ ਲਾਸ਼ਾਂ ਨੂੰ ਕੱਢਿਆ ਜਾ ਸਕਿਆ। ਜ਼ਖਮੀਆਂ ਨੂੰ ਸ਼ਾਹਜਹਾਂਪੁਰ ਦੇ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਹੈ, ਉੱਥੇ ਹੀ ਮਿ੍ਰਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਓਧਰ ਮੁੱਖ ਮੰਤਰੀ ਯੋਗੀ ਆਦਿਤਿਯਾਨਾਥ ਨੇ ਹਾਦਸੇ ਦੀ ਜਾਣਕਾਰੀ ਲੈਂਦੇ ਹੋਏ ਜ਼ਖਮੀਆਂ ਨੂੰ ਤੁਰੰਤ ਰਾਹਤ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮਿ੍ਰਤਕਾਂ ਪ੍ਰਤੀ ਸੋਗ ਜ਼ਾਹਰ ਕੀਤਾ ਹੈ ਅਤੇ ਨਾਲ ਹੀ ਜ਼ਿਲਾ ਪ੍ਰਸ਼ਾਸਨ ਨੂੰ ਉੱਚਿਤ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। 


author

Tanu

Content Editor

Related News