ਦੇਸ਼ ''ਚ ਕੋਰੋਨਾ ਦੇ 16,051 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਘਟੀ

Monday, Feb 21, 2022 - 11:34 AM (IST)

ਦੇਸ਼ ''ਚ ਕੋਰੋਨਾ ਦੇ 16,051 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਘਟੀ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 16,051 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 4,28,38,524 ਹੋ ਗਈ। ਪਿਛਲੇ 15 ਦਿਨਾਂ ਤੋਂ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਇਕ ਲੱਖ ਤੋਂ ਘੱਟ ਬਣੀ ਹੋਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 2,02,131 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ 206 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,12,109 ਹੋ ਗਈ। ਦੇਸ਼ 'ਚ ਹਾਲੇ 2,02,131 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.47 ਫੀਸਦੀ ਹੈ। 

PunjabKesari

ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 22,056 ਦੀ ਕਮੀ ਦਰਜ ਕੀਤੀ ਗਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.33 ਫੀਸਦੀ ਹੋ ਗਈ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 1.93 ਫੀਸਦੀ ਅਤੇ ਹਫ਼ਤਾਵਾਰ ਦਰ 2.12 ਫੀਸਦੀ ਦਰਜ ਕੀਤੀ ਗਈ। ਦੇਸ਼ 'ਚ ਹੁਣ ਤੱਕ ਕੁੱਲ 4,21,24,284 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.20 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 175.46 ਕਰੋੜ ਤੋਂ ਵਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News