ਲੱਦਾਖ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 164 ਨਵੇਂ ਮਾਮਲੇ ਆਏ

Wednesday, Jan 19, 2022 - 07:18 PM (IST)

ਲੱਦਾਖ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 164 ਨਵੇਂ ਮਾਮਲੇ ਆਏ

ਲੇਹ– ਲੱਦਾਖ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 164 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹੁਣ ਤਕ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 23,700 ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਬੀਤੇ 24 ਘੰਟਿਆਂ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਮਹਾਮਾਰੀ ਨਾਲ ਕਿਸੇ ਦੀ ਮੌਤ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਕੋਵਿਡ-19 ਨਾਲ ਹੁਣ ਤਕ 222 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ’ਚੋਂ 164 ਲੇਹ ਅਤੇ 58 ਕਾਰਗਿਲ ’ਚ ਹੋਈਆਂ ਹਨ। ਮੰਗਲਵਾਰ ਨੂੰ ਲੱਦਾਖ ’ਚ ਕੋਵਿਡ ਨਾਲ ਕਿਸੇ ਦੀ ਮੌਤ ਨਹੀਂ ਹੋਈ। 

ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਅਜੇ ਕੋਵਿਡ ਦੇ 965 ਮਰੀਜ਼ ਇਲਾਜ ਅਧੀਨ ਹਨ। ਅਧਿਕਾਰੀਆਂ ਨੇ ਕਿਹਾ ਕਿ ਇਨਫੈਕਸ਼ਨ ਦੇ ਨਵੇਂ ਮਾਮਲਿਆਂ ’ਚ 118 ਲੇਹ ਜ਼ਿਲ੍ਹੇ ਦੇ ਅਤੇ 46 ਕਾਰਗਿਲ ਜ਼ਿਲ੍ਹੇ ਦੇ ਹਨ। 


author

Rakesh

Content Editor

Related News